ਹੇਮਕੁੰਟ ਸਕੂਲ ਵਿਖੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਮਨਾਇਆ ਕੌਮੀ ਰਾਸ਼ਟਰੀ ਏਕਤਾ ਦਿਵਸ

ਮੋਗਾ, 4 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਦੇਖ-ਰੇਖ ਅਧੀਨ “ਕੌਮੀ ਰਾਸ਼ਟਰੀ ਏਕਤਾ ਦਿਵਸ” ਮਨਾਇਆਂ ਗਿਆ।ਇਸ ਦੋਰਾਂਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਲੰਟੀਅਰਜ਼ ਵੱਲੋਂ  ਰਾਸ਼ਟਰੀ ਏਕਤਾ ਦਿਵਸ ਦੇ ਸਬੰਧ ਵਿੱਚ ਸੈਮੀਨਾਰ, ਪੋਸਟਰ ਮੇਕਿੰਗ,ਸਲੋਗਨ ਮੁਕਾਬਲੇ ਕਰਵਾਏ ਗਏ ਅਤੇ ਵਲੰਟੀਅਰਜ਼ ਨੇ ਵੱਧ-ਚੜ੍ਹ ਕੇ ਭਾਗ ਲਿਆ।ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਐੱਨ.ਐੱਸ.ਐੱਸ ਵਲੰਟੀਅਰਜ਼ ਨੂੰ ਸ: ਵੱਲਭ ਭਾਈ ਪਟੇਲ ਦੇ ਜੀਵਨ ਬਾਰੇ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਸਾਰੇ ਧਰਮਾ ਦੇ ਲੋਕ ਬਰਾਬਰ ਹਨ ਅਤੇ ਲੋਕਾਂ ‘ਚ ਏਕਤਾ ਦੀ ਭਾਵਨਾ ਹੋਣਾ ਬਹੁਤ ਜ਼ਰੂਰੀ ਹੈ।ਸਾਡੇ ਦੇਸ਼ ‘ਚ ਵੱਖ-ਵੱਖ ਧਰਮ ਅਤੇ ਜਾਤਾਂ ਹੋਣ ਦੇ ਬਾਵਜੂਦ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਲਈ ਰਾਸ਼ਟਰੀ ਏਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ। ਸਾਨੂੰ ਸਭ ਨੂੰ ਬਿਨਾਂ ਕਿਸੇ ਸਿਆਸੀ ਅਤੇ ਸਮਾਜਿਕ ਵਿਵਾਦ ਦੇ ਇੱਕ ਦੁਜੇ ਨਾਲ ਸ਼ਾਤੀ ਪੂਰਵਕ ਮਿਲ-ਜੁਲ ਕੇ ਰਹਿਣਾ ਚਾਹੀਦਾ ਹੈ।ਇਸ ਦੌਰਾਨ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਐੱਨ.ਐੱਸ.ਐੱਸ. ਵਲੰਟੀਅਰਜ਼ ਨੂੰ ਕਿਹਾ ਕਿ ਜੇਕਰ ਅਸੀ ਸਾਰੇ ਰਲ ਮਿਲ ਕੇ ਆਪਣੇ ਦੇਸ਼ ਦਾ ਪੂਰੀ ਤਰ੍ਹਾਂ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਡੇ ਦੇਸ਼ ‘ਚ ਰਾਸ਼ਟਰੀ ਏਕਤਾ ਦੀ ਲੋੜ ਹੈ ।ਇਸ ਮੌਕੇ ਮੈਡਮ ਸੁਰਿੰਦਰ ਕੌਰ, ਮਹੇਸ਼ ਕੁਮਾਰ ਆਦਿ ਹਾਜ਼ਰ ਸਨ।