ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੈਂ ਹਮੇਸ਼ਾ ਤਤਪਰ ਰਹਾਂਗੀ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

ਮੋਗਾ, 13 ਦਸੰਬਰ (Jashan )- ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੈਂ ਹਮੇਸ਼ਾ ਤਤਪਰ ਰਹਾਂਗਾ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ -ਲੋਕ ਸੰਪਰਕ ਮੁਹਿੰਮ ਤਹਿਤ ਅੱਜ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਸਾਬਕਾ ਕੌਂਸਲਰ ਰਾਕੇਸ਼ ਕਾਲਾ ਬਜਾਜ, ਸਾਬਕਾ ਕੌਂਸਲਰ ਦਵਿੰਦਰ ਤਿਵਾੜੀ, ਯੂਥ ਆਗੂ ਸੰਨੀ ਧਾਲੀਵਾਲ, ਪਿੰਟੂ ਗਿੱਲ, ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਦਾ ਹਮੇਸ਼ਾ ਯਤਨ ਕੀਤਾ ਜਾਂਦਾ ਹੈ | ਉਹ ਇਸੇ ਤਰ੍ਹਾਂ ਆਪਣੇ ਹਲਕੇ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਜਿਸ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ।