ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਲੈਵਲ ਦੇ ਤਾਈਕਵਾਡੋਂ ਮੁਕਾਬਲਿਆਂ ਵਿੱਚ ਜਿੱਤ ਦਾ ਪਰਚਮ ਲਹਿਰਾਇਆ
Moga 13 ,December(jashan)ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀ ਜਿੱਥੇ ਵਿਦਿਅਕ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰ ਰਹੇ ਹਨ ਉੱਥੇ ਇਥੋਂ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੱਖ- ਵੱਖ ਖੇਡਾਂ ਵਿੱਚ ਬੁਲੰਦੀਆਂ ਹਾਸਲ ਕਰ ਰਹੇ ਹਨ। 'ਖੇਡਾਂ ਵਤਨ ਪੰਜਾਬ ਦੀਆਂ' ਦੇ ਅੰਤਰਗਤ ਹੋਏ ਸਟੇਟ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਵਾਡੋਂ ਦੀ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਗੁਰਜੋਤ ਸਿੰਘ ਰੱਤੂ ਨੇ 14 ਸਾਲ ਉਮਰ ਵਰਗ ਅਤੇ 50 ਕਿਲੋਗ੍ਰਾਮ ਭਾਰ ਵਰਗ ਵਿੱਚ ਤੀਸਰਾ ਸਥਾਨ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਯਸ਼ਿਕਾ ਨੇ 17 ਸਾਲ ਉਮਰ ਵਰਗ ਅਤੇ 63 ਕਿਲੋਗ੍ਰਾਮ ਭਾਰ ਵਰਗ ਅਧੀਨ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ਤੇ ਦੋਨੋਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੋਨੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਤਾਈਕਵਾਡੋਂ ਕੋਚ ਰਸ਼ਪਾਲ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।