Navigation
ਮੁੱਖ ਪੰਨਾ
ਜ਼ਿਲ੍ਹਾ ਮੋਗਾ
ਖ਼ਬਰਾਂ
ਸ਼ਖਸੀਅਤਾਂ
ਕਾਂਗਰਸ
ਭਾਰਤੀ ਜਨਤਾ ਪਾਰਟੀ
ਸ਼ਰੋਮਣੀ ਅਕਾਲੀ ਦਲ
ਆਮ ਆਦਮੀ ਪਾਰਟੀ
ਬਹੁਜਨ ਸਮਾਜ ਪਾਰਟੀ
ਕਮਿੳੂਨਿਸਟ ਪਾਰਟੀ
ਹੋਰ ਸਿਆਸੀ ਆਗੂ
ਗ਼ੈਰ ਸਿਆਸੀ
ਐਨ.ਆਰ.ਆਈ.
ਧਾਰਮਿਕ ਸ਼ਖਸੀਅਤਾਂ
ਧਰਮ ਤੇ ਵਿਰਸਾ
ਲਿਖਾਰੀ
ਕਲਾਕਾਰ
ਡਾਇਰੈਕਟਰੀ
ਪਿੰਡ
ਮੋਗਾ ਬਲਾਕ ਦੇ ਪਿੰਡ
ਬਾਘਾਪੁਰਾਣਾ ਬਲਾਕ ਦੇ ਪਿੰਡ
ਨਿਹਾਲ ਸਿੰਘ ਵਾਲਾ ਬਲਾਕ ਦੇ ਪਿੰਡ
ਧਰਮਕੋਟ ਬਲਾਕ ਦੇ ਪਿੰਡ
ਖੇਡਾਂ ਖੇਡਣ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
*ਮੋਗਾ ਜਿਲ੍ਹੇ ਦੇ ਪਿੰਡ ਸਫੂਵਾਲਾ ਵਿੱਚ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ
ਮੋਗਾ, 13 ਦਸੰਬਰ (Jashan)-ਮੋਗਾ ਹਲਕੇ ਦੇ ਪਿੰਡ ਸਫੂਵਾਲਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਰੀਬਨ ਕੱਟ ਕੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਕੀਤਾ | ਇਸ ਮੌਕੇ ਸਰਪੰਚ ਜਗਜੀਤ ਸਿੰਘ, ਸਰਪੰਚ ਪਿੰਡ ਸੋਸਣ ਗੁਰਵੰਤ ਸਿੰਘ, ਡਾ: ਲਖਵੀਰ ਸਿੰਘ, ਕੇਵਲ ਸਿੰਘ, ਸੁਖਜੀਤ ਸਿੰਘ, ਕੁਲਦੀਪ ਸਿੰਘ, ਹਰਸ਼ਪ੍ਰੀਤ ਸਿੰਘ, ਚੰਦ ਸਿੰਘ ਆਦਿ ਹਾਜ਼ਰ ਸਨ | ਇਸ ਟੂਰਨਾਮੈਂਟ ਦੌਰਾਨ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਵੱਲ ਝੁਕਾਅ ਦੇਖ ਕੇ ਬਹੁਤ ਖੁਸ਼ੀ ਹੋਈ | ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਖੇਡਣ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਵੀ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਸਮੇਂ-ਸਮੇਂ 'ਤੇ ਖੇਡ ਵਤਨ ਪੰਜਾਬ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਕ੍ਰਿਕਟ ਟੀਮਾਂ ਨੇ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਦੌਰਾਨ ਟੂਰਨਾਮੈਂਟ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਯਾਦਗਾਰੀ ਚਿੰਨ੍ਹ, ਦੁਸ਼ਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |
Back to top