ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਨਗਰ ਨਿਗਮ ਵਿੱਚ ਕੌਂਸਲਰਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ

ਮੋਗਾ ,28  ਦਸੰਬਰ (ਜਸ਼ਨ ) ਨਗਰ ਨਿਗਮ ਮੋਗਾ ਵਿਖੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ,ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸ਼ਹਿਰੀ ਪ੍ਰੇਮ ਕੁਮਾਰ ਚੱਕੀ ਵਾਲੇ ਕੌਂਸਲਰ , ਨਗਰ ਨਿਗਮ ਦੇ ਸਮੂਹ ਕੌਂਸਲਰ ਅਤੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕੌਂਸਲਰਾਂ ਨਾਲ ਮੀਟਿੰਗ ਦੌਰਾਨ ਮੋਗਾ ਸ਼ਹਿਰ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਧੂਰੇ ਪਏ ਕੰਮਾਂ ਨੂੰ ਜਲਦੀ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ, ਤਾਂ ਜੋ ਮੋਗਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕੌਂਸਲਰਾਂ ਨੂੰ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।