ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਲਾਇਨਜ ਕਲੱਬ ਮੋਗਾ ਵਿਸ਼ਾਲ ਦੁਆਰਾ ਸਨਮਾਨਤ ਕੀਤੇ ਗਏ

ਮੋਗਾ ,28  ਦਸੰਬਰ(JASHAN) ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਪ੍ਰੈਜੀਡੈਂਟ, ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿੱਚ ਵੱਖ-ਵੱਖ ਟਾਈਪਿੰਗ ਮੁਕਾਬਲੇ ਕਰਵਾਏ ਗਏ ਸਨ। ਜਿਸ ਵਿੱਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ।ਇਸ ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਆਈ ਟੀ ਵਿਭਾਗ ਦੇ ਮੁਖੀ ਪਰਮਿੰਦਰ ਸਿੰਘ ਨੇ ਨਿਭਾਈ। ਇਹਨਾਂ ਮੁਕਾਬਲਿਆਂ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀ ਰਣਵੀਰ ਸਿੰਘ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਅੱਠਵੀਂ ਜਮਾਤ ਦੇ ਗੁਰਨਾਜ ਸਿੰਘ ਅਤੇ ਛੇਵੀਂ ਜਮਾਤ ਦੇ ਵਿਕਰਮ ਨੇ ਦੂਸਰਾ ਸਥਾਨ ਹਾਸਲ ਕੀਤਾ। ਛੇਵੀਂ ਜਮਾਤ ਦੀ ਗੁਰਨੂਰ ਕੌਰ ਅਤੇ ਸੱਤਵੀਂ ਜਮਾਤ ਦੇ ਅਰਸ਼ਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਲਾਇਨਜ ਕਲੱਬ ਮੋਗਾ ਵਿਸ਼ਾਲ ਦੀ ਪੂਰੀ ਟੀਮ ਵੱਲੋਂ ਫਸਟ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 2100 ਰੁਪਏ ਨਕਦ ਇਨਾਮ ਦਿੱਤਾ ਗਿਆ। ਦੂਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 1500 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 1100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ।ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਅੰਗਦ ਸਿੰਘ ਸਰਾਂ ਅਤੇ ਵਿਦਿਆਰਥਣ ਅਸੀਸ ਕੌਰ ਸਰਾਂ ਵੱਲੋਂ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੇ ਜੀਵਨ ਨੂੰ ਪੇਸ਼ ਕਰਦੀ ਕਵੀਸ਼ਰੀ ਪੇਸ਼ ਕੀਤੀ ਗਈ । ਗਿਆਰਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਵਿਕਸਿਤ ਭਾਰਤ ਵਿਸ਼ੇ ਤੇ ਬਹੁਤ ਹੀ ਦਿਲ ਖਿੱਚਵਾਂ ਭਾਸ਼ਣ ਪੇਸ਼ ਕੀਤਾ ਅਤੇ ਗਿਆਰਵੀਂ ਜਮਾਤ ਦੀ ਵਿਦਿਆਰਥਣ ਨੇਹਾ ਨੇ ਨਾਗਰਿਕਾਂ ਦੇ ਅਧਿਕਾਰ ਅਤੇ ਕਰਤੱਵ ਵਿਸ਼ੇ ਨੂੰ ਆਪਣੇ ਭਾਸ਼ਣ ਵਿੱਚ ਬਹੁਤ ਹੀ ਸੋਹਣੇ ਅੰਦਾਜ਼ ਵਿੱਚ ਪੇਸ਼ ਕੀਤਾ। ਇਸ ਮੌਕੇ ਲਾਇਨਜ ਕਲੱਬ ਮੋਗਾ ਵਿਸ਼ਾਲ ਦੇ ਪ੍ਰੈਜੀਡੈਂਟ ਡਾਕਟਰ ਇੰਜਰਜੀਤ ਸਿੰਘ ਜੀ,ਵਿਨੋਦ ਬਾਂਸਲ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ, ਦਰਸ਼ਨ ਲਾਲ ਗਰਗ ਜਨਰਲ ਸੈਕਟਰੀ ,ਰਕੇਸ਼  ਜੈਸਵਾਲ ਜੋਨ ਚੇਅਰਮੈਨ, ਰੋਹਿਤ ਸਿੰਗਲਾ ਜੀ,  ਸੈਕਟਰੀ ਪੰਕਜ ਗੁਪਤਾ ਕੈਸ਼ੀਅਰ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਵਿਨੋਦ ਬਾਂਸਲ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਅਤੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਉਹਨਾਂ ਦੁਆਰਾ ਪੇਸ਼ ਕੀਤੇ  ਭਾਸ਼ਣ ਦੀ ਵਿਸ਼ੇਸ਼ ਤੌਰ ਤੇ ਪ੍ਰਸੰਸਾ ਕੀਤੀ। ਅੰਤ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ ਨੇ ਲਾਇਨਜ ਕਲੱਬ ਵੱਲੋਂ ਆਏ ਸਾਰੇ ਮਹਿਮਾਨਾਂ ਦਾ ਵੀਹੇਸ਼ ਤੌਰ ਤੇ ਧੰਨਵਾਦ ਕੀਤਾ।