ਮੋਗਾ ਜ਼ਿਲ੍ਹੇ ਦੇ ਪਿੰਡ ਸਲੀਣਾ ਅਤੇ ਪਿੰਡ ਕੋਟ ਭਉਆ ਵਾਲਾ ਦੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

ਮੋਗਾ, 28 ਦਸੰਬਰ (ਜਸ਼ਨ  )- ਮੋਗਾ ਜ਼ਿਲ੍ਹੇ ਦੇ ਪਿੰਡ ਸਲੀਣਾ ਅਤੇ ਪਿੰਡ ਕੋਟ ਭਉਆ ਵਾਲਾ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚ ਅਜੈ ਸਿੰਘ, ਸਰਪੰਚ ਹਰਜਿੰਦਰ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ, 'ਆਪ' ਦੇ ਜ਼ਿਲ੍ਹਾ ਸਕੱਤਰ ਪਿਆਰਾ ਸਿੰਘ ਬੱਧਨੀ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ 'ਆਪ' ਦਾ ਤਾਜ ਦੇ ਕੇ ਸਨਮਾਨਿਤ ਕੀਤਾ  ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਉਹ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ। ਇਸ ਮੌਕੇ ਸਮੂਹ ਪੰਚਾਇਤ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।