ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪ੍ਰੇਮ ਸਿੰਘ ਅਤੇ ਗੁਰਦੀਪ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ
------*ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਦਿੱਤਾ ਜਾ ਰਿਹਾ ਹੈ ਬਣਦਾ ਸਨਮਾਨ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ------
ਮੋਗਾ, 30 ਦਸੰਬਰ (Jashan)- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪ੍ਰੇਮ ਸਿੰਘ ਅਤੇ ਗੁਰਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਹਲਕਾ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਕੌਂਸਲਰ ਪਾਇਲ ਗਰਗ ਦੇ ਪਤੀ ਗੌਰਵ ਗਰਗ, ਕੌਂਸਲਰ ਤੀਰਥ ਰਾਮ, ਰਿੱਕੀ ਅਰੋੜਾ ਬਲਾਕ ਪ੍ਰਧਾਨ ਵਿਪਨ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਨੂੰ ਦੇਖਦਿਆਂ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਇਸ ਮੌਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਪੁੱਜੇ ਪ੍ਰੇਮ ਸਿੰਘ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਮੋਗਾ ਦੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ |