ਕੈਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤੀਰ ਅੰਦਾਜੀ ਅਤੇ ਸ਼ਤਰੰਜ ਦੇ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕੂਲ ਦੇ 17 ਵਿਦਿਆਰਥੀ ਸਟੇਟ ਲੈਵਲ ਦੇ ਮੁਕਾਬਲਿਆਂ ਲਈ ਚੁਣੇ ਗਏ।
ਮੋਗਾ, 2 ਅਗਸਤ (ਜਸ਼ਨ):ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਨਤੀਜੇ ਹਾਸਿਲ ਕਰਦੇ ਹਨ ਉੱਥੇ ਵੱਖ ਵੱਖ ਖੇਡਾਂ ਦੇ ਖੇਤਰ ਵਿੱਚ ਵੀ ਨਾਮਣਾ ਖੱਟ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਵਿੱਚ ਆਪਣੇ ਆਪਣੇ ਕੋਚ ਦੀ ਅਗਵਾਈ ਵਿੱਚ ਹਿੱਸਾ ਲਿਆ ।ਤੀਰ ਅੰਦਾਜੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ।14 ਸਾਲ ਉਮਰ ਵਰਗ ਦੇ ਇੰਡੀਅਨ ਰਾਉਂਡ ਵਿੱਚ ਲਵਿਸ਼ ਅਰੋੜਾ ਨੇ ਪਹਿਲਾ ਅਤੇ ਅਰਨਵ ਅਰੋੜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 14 ਸਾਲ ਉਮਰ ਵਰਗ ਦੇ ਰਿਕਰਵ ਰਾਉਂਡ ਵਿੱਚ ਅਰਸ਼ਦੀਪ ਸਿੰਘ ਨੇ ਪਹਿਲਾ ਅਤੇ ਕੰਪਾਊਂਡ ਗਰਾਊਂਡ ਵਿੱਚ ਰਿਸ਼ਵ ਸ਼ਰਮਾ ਨੇ ਪਹਿਲਾ ਸਥਾਨ ਹਾਸਿਲ ਕੀਤਾ 17 ਸਾਲ ਉਮਰ ਵਰਗ ਅਧੀਨ ਇੰਡੀਅਨ ਰਾਊਂਂਡ ਵਿੱਚ ਗੁਰਨੂਰ ਸਿੰਘ ਤੂਰ ਨੇ ਪਹਿਲਾ, ਦਿਲਜਾਨ ਸਿੰਘ ਨੇ ਦੂਸਰਾ ਅਤੇ ਰਣਵੀਰ ਸਿੰਘ ਬਰਾੜ ਨੇ ਚੌਥਾ ਸਥਾਨ ਪ੍ਰਾਪਤ ਕੀਤਾ। 17 ਸਾਲ ਉਮਰ ਵਰਗ ਦੇ ਰਿਕਰਵ ਰਾਉਂਡ ਵਿੱਚ ਅਨਮੋਲਦੀਪ ਸਿੰਘ ਨੇ ਤੀਸਰਾ ਜਪਨਾਜ ਕੰਬੋਜ ਅਤੇ ਲਡਵਿੰਦਰ ਸਿੰਘ ਨੇ ਕੰਪਾਉਂਡ ਰਾਊਂਡ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ।19 ਸਾਲ ਉਮਰ ਵਰਗ ਅਧੀਨ ਇੰਡੀਅਨ ਰਾਉਂਡ ਵਿੱਚ ਅਰਮਾਨ ਸਿੰਘ ਮਾਨ ਨੇ ਦੂਸਰਾ ਸਥਾਨ ਅਤੇ ਗੁਰਪਿੰਦਰ ਸਿੰਘ ਨੇ ਚੌਥਾ ਸਥਾਨ ਹਾਸਿਲ ਕੀਤਾ। ਕੁੱਲ 12 ਵਿਦਿਆਰਥੀ ਰਾਜਪੱਧਰੀ ਮੁਕਾਬਲਿਆਂ ਲਈ ਚੁਣੇ ਗਏ ।ਲੜਕੀਆਂ ਦੇ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ 14 ਸਾਲ ਉਮਰ ਵਰਗ ਅਧੀਨ ਰਿਕਰਵ ਰਾਉਂਡ ਵਿੱਚ ਗੁਰਨੀਤ ਕੌਰ ਨੇ ਤੀਸਰਾ ਸਥਾਨ ਅਤੇ ਹਰਮਨ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ ।14 ਸਾਲ ਉਮਰ ਵਰਗ ਦੇ ਕੰਪਾਉਂਡ ਰਾਊਂਡ ਵਿੱਚ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ 17 ਸਾਲ ਉਮਰ ਵਰਗ ਦੇ ਇੰਡੀਅਨ ਰਾਊਂਡ ਵਿੱਚ ਸੁਖਮਨਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਰਿਕਰਵ ਰਾਉਂਡ ਵਿੱਚ ਸਮਨਦੀਪ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ।ਸਕੂਲ ਦੀਆਂ ਪੰਜ ਵਿਦਿਆਰਥੀਆਂ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ। ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਮਿਹਰ ਕੌਰ ਨੇ 14 ਸਾਲ ਉਮਰ ਵਰਗ ਅਧੀਨ ਸ਼ਤਰੰਜ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਡੀਐਨ ਮਾਡਲ ਸਕੂਲ, ਮੋਗਾ ਵਿਖੇ ਕਰਵਾਏ ਗਏ ਸਨ ਜਿਸ ਦੇ ਤਹਿਤ ਜਿਲੇ ਦੇ 14 ਸਕੂਲਾਂ ਨੇ ਭਾਗ ਲਿਆ ਸੀ ਜਸ ਮਿਹਰ ਕੌਰ ਨੇ ਪੰਜ ਮੈਚਾਂ ਵਿੱਚੋਂ ਚਾਰ ਮੈਚਾਂ ਵਿੱਚ ਜਿੱਤ ਪ੍ਰਾਪਤ ਕੀਤੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਵੀ ਇਸ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ।ਸਕੂਲ ਪਹੁੰਚਣ ਤੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੇ ਸਾਰੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀ ਸਮੁੱਚੀ ਮੈਨੇਜਮੈਂਟ ਅਤੇ ਸਟਾਫ਼ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।


