ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਨਿਵਾਸ ਸਥਾਨ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

 * ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
 ਮੋਗਾ, 30 ਅਗਸਤ (jashan): ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਨਿਵਾਸ ਸਥਾਨ 'ਤੇ ਸਥਿਤ ਦਫ਼ਤਰ ਵਿੱਚ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਕੋਈ ਵੀ ਦਫ਼ਤਰ ਤੋਂ ਦੁਖੀ ਨਾ ਹੋਵੇ। ਇਸ ਲਈ ਵੱਧ ਤੋਂ ਵੱਧ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਅਹੁਦੇਦਾਰ, ਕੌਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।