ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੂੰ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ

 ਮੋਗਾ, 5 ਸਤੰਬਰ ( ਜਸ਼ਨ ) :

ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਭਵਨ ਸਰੀ ਕੈਨੇਡਾ ਦੀ ਰਹਿਨੁਮਾਈ ਹੇਠ 'ਨਵੀਆਂ ਕਲਮਾਂ ਨਵੀਂ ਉਡਾਣ' ਪ੍ਰੋਜੈਕਟ ਦੇ ਤਹਿਤ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਜੀ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਨਾਲ ਜੁੜ ਕੇ ਜੋ ਯੋਗਦਾਨ ਪਾਇਆ ਹੈ ਉਹ ਸ਼ਲਾਘਾਯੋਗ ਯੋਗ ਹੈ। ਇਸ ਵਿਲੱਖਣ ਕਾਰਜ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰੀ ਕੈਨੇਡਾ ਅਦਾਰਾ ਆਪ ਸਭ ਨੂੰ ਸਨਮਾਨਿਤ ਕਰਦਿਆਂ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਾ ਹੈ ਉਮੀਦ ਹੈ ਕੈਂਬਰਿਜ ਸਕੂਲ ਇਸੇ ਤਰ੍ਹਾਂ ਹੀ ਮਾਂ ਬੋਲੀ ਦਾ ਮਿਆਰ ਪੂਰੀ ਦੁਨੀਆ ਵਿੱਚ ਹਰ ਪੱਖੋਂ ਉੱਚਾ ਚੁੱਕਣ ਲਈ ਸਮੇਂ ਸਮੇਂ ਸਿਰ ਆਪਣੀਆਂ ਸੇਵਾਵਾਂ ਦਿੰਦਾ ਰਹੇਗਾ। ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ ਨੇ ਵੀ ਇਸ ਮੌਕੇ ਸੁੱਖੀ ਬਾਠ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਲਈ ਤਤਪਰ ਰਹਿਣਗੇ ਅਤੇ ਪੰਜਾਬ ਭਵਨ ਸਰੀ ਕੈਨੇਡਾ ਨੂੰ ਹਮੇਸ਼ਾ ਆਪਣਾ ਯੋਗਦਾਨ ਦੇਣ ਦੀ ਕੋਸ਼ਿਸ਼ ਕਰਨਗੇ। ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਜੀ ਨੇ ਵੀ ਸੁੱਖੀ ਬਾਠ ਜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਘਰਾਂ ਵਿੱਚ ਬੈਠ ਕੇ ਸਰਬੱਤ ਦੇ ਭਲੇ ਲਈ ਚੌਪਈ ਸਾਹਿਬ ਦਾ ਪਾਠ ਕੀਤਾ।