ਜ਼ਿਲ੍ਹਾ ਸਿਖਿਆ ਅਫ਼ਸਰ ਸੁਨੀਤਇੰਦਰ ਸਿੰਘ ਦੀ ਹਾਜ਼ਰੀ 'ਚ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਨੇ ਗੁਰਸਿੱਖ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ

ਮੋਗਾ,19  ਅਕਤੂਬਰ ( ਅਵਤਾਰ ਸਿੰਘ ਕਰੀਰ )  ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਲੋੜਵੰਦ ਗੁਰਸਿੱਖ ਹੁਸ਼ਿਆਰ 60 ਵਿਦਿਆਰਥੀਆਂ ਨੂੰ ਕਰੀਬ 2 ਲੱਖ  ਰੁਪਏ ਦੇ ਵਜ਼ੀਫੇ  ਵੰਡੇ  ਗਏ। ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਅਤੇ ਹੁਕਮਨਾਮੇ ਉਪਰੰਤ ਵਿਦਿਆਰਥੀਆਂ ਦੀ ਚੋਣ ਕਰਨ ਦੀ ਪ੍ਰਕਿਰਿਆ ਟਰੱਸਟ ਪ੍ਰਧਾਨ ਕੁਲਵੰਤ ਸਿੰਘ ਕਲਸੀ ਪ੍ਰਿੰਸੀਪਲ ਭੁਪਿੰਦਰਾ ਖ਼ਾਲਸਾ ਸਕੂਲ, ਸਕੱਤਰ ਪ੍ਰਿੰਸੀਪਲ ਦਰਸ਼ਨ ਸਿੰਘ, ਡੀ.ਈ.ਓ.ਬਰਨਾਲਾ ਸੁਨੀਤਇੰਦਰ ਸਿੰਘ ਖ਼ਜ਼ਾਨਚੀ, ਪ੍ਰਿੰਸੀਪਲ ਗੁਰਜੀਤ ਕੌਰ, ਲੈਕਚਰਾਰ ਬਲਜੀਤ ਕੌਰ, ਸੁਖਦੇਵ ਸਿੰਘ, ਡਾ. ਸੁਰਜੀਤ ਸਿੰਘ ਦੌਧਰ , ਹਰਮਨ ਦੀਪ ਸਿੰਘ ਸਾਬਕਾ ਸਰਪੰਚ, ਪ੍ਰਿਤਪਾਲ ਸਿੰਘ ਰਿੰਪੀ ਹਾਜ਼ਰ ਸਨ। ਇਸ ਮੌਕੇ ਕੁਲਵੰਤ ਸਿੰਘ ਕਲਸੀ ਪ੍ਰਿੰਸੀਪਲ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਨੇ ਦੱਸਿਆ ਕਿ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਸਕੂਲ ਦੇ ਪੁਰਾਣੇ ਵਿਦਿਆਰਥੀ ਗੁਰਬਖ਼ਸ਼ ਸਿੰਘ ਸਿਵੀਆ ਵਲੋਂ 1990 ਵਿਚ ਆਰੰਭਿਆ ਗਿਆ ਜੋ ਲਗਾਤਾਰ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫੇ ਵੰਡ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਅਤੇ ਸਿੱਖੀ ਸਰੂਪ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਟਰੱਸਟ ਵਲੋਂ ਟਰੱਸਟ ਪ੍ਰਧਾਨ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ ਦੀ ਅਗਵਾਈ ਹੇਠ ਵਜੀਫੇ ਵੰਡੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦੇ ਨਾਲ-ਨਾਲ ਸਿੱਖੀ ਸਰੂਪ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।