ਕੈਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ

ਮੋਗਾ, 24ਜਨਵਰੀ (ਜਸ਼ਨ )ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਵੱਖਰੇ ਅੰਦਾਜ਼ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਪੀਲੇ ਰੰਗ ਦੇ ਪਹਿਰਾਵੇ ਵਿੱਚ ਸਕੂਲ ਆਇਆ। ਇਸ ਮੌਕੇ ਵਿਦਿਆਰਥੀਆਂ ਲਈ ਦਸਤਾਰ ਮੁਕਾਬਲੇ ਅਤੇ ਪਤੰਗਬਾਜ਼ੀ ਦੇ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜੀਡੈਂਟ ਡਾਕਟਰ ਇਕਬਾਲ ਸਿੰਘ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਪਤੰਗ ਉਡਾ ਕੇ ਪਤੰਗਬਾਜ਼ੀ ਦੇ ਮੁਕਾਬਲੇ ਸ਼ੁਰੂ ਕਰਵਾਏ। ਪਤੰਗਬਾਜ਼ੀ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੇ -ਆਪਣੇ ਹਾਊਸ ਵਿੱਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ । ਪਤੰਗਬਾਜ਼ੀ ਦੇ ਮੁਕਾਬਲਿਆਂ ਵਿੱਚ ਸੁਖਜਿੰਦਰ ਸਿੰਘ ਅਤੇ ਨੀਲਮ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ ਅਤੇ ਦਸਤਾਰ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੱਗਾਂ ਬੰਨ ਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਅਧਿਆਪਕ ਪਰਮਿੰਦਰ ਸਿੰਘ ਸਤਵੰਤ ਸਿੰਘ ਅਤੇ ਜਗਮੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ। ਤੀਸਰੀ ਤੋਂ ਪੰਜਵੀਂ ਜਮਾਤ ਦੇ ਦਸਤਾਰ ਮੁਕਾਬਲਿਆਂ ਵਿੱਚ ਤੀਸਰੀ ਜਮਾਤ ਦੇ ਵਿਦਿਆਰਥੀ ਜਗਨ ਸਿੰਘ ਅਤੇ ਗੁਰ ਫਤਿਹ ਸਿੰਘ ਪਹਿਲੇ ਸਥਾਨ ਤੇ ਰਹੇ।ਛੇਵੀਂ ਤੋਂ ਅੱਠਵੀਂ ਜਮਾਤ ਦੇ ਦਸਤਾਰ ਬੰਦੀ ਮੁਕਾਬਲਿਆਂ ਵਿੱਚ ਗੁਰਜੋਤ ਸਿੰਘ ਨੇ ਪਹਿਲਾ,ਜਸ਼ਨ ਜੋਤ ਸਿੰਘ ਨੇ ਦੂਸਰਾ ਅਤੇ ਹਰਮੋਹਿਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਨੌਵੀਂ ਤੋਂ ਗਿਆਰ੍ਹਵੀਂ ਜਮਾਤ ਵਿੱਚ ਏਕਮਜੀਤ ਸਿੰਘ ਨੇ ਪਹਿਲਾ ਧਰਮਪ੍ਰੀਤ ਸਿੰਘ ਨੇ ਦੂਸਰਾ ਅਤੇ ਜਸਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪਤੰਗਬਾਜ਼ੀ ਦੇ ਮੁਕਾਬਲਿਆਂ ਵਿੱਚ ਮਰਕਰੀ ਹਾਊਸ ਦਾ ਖੁਸ਼ਪ੍ਰੀਤ ਸਿੰਘ, ਮਾਰਸ ਹਾਊਸ ਦਾ ਪ੍ਰਭਦੀਪ ਸਿੰਘ ਜੁਪੀਟਰ ਹਾਊਸ ਦਾ ਜਸਕਰਨ ਸਿੰਘ, ਵੀਨਸ ਹਾਊਸ ਦਾ ਗੁਰਪ੍ਰਵੇਸ਼ ਸਿੰਘ ਲਵਪ੍ਰੀਤ ਸਿੰਘ ਅਤੇ ਰੁਪਿੰਦਰਜੀਤ ਸਿੰਘ ਜੇਤੂ ਰਹੇ। ਇਸ ਦਿਨ ਵਿਦਿਆਰਥੀ ਆਪਣੇ ਟਿਫ਼ਨ ਵਿੱਚ ਪੀਲੇ ਰੰਗ ਦਾ ਭੋਜਨ ਲੈ ਕੇ ਆਏ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ ਬਸੰਤ ਦੇ ਆਗਮਨ ਨਾਲ ਸਾਰੇ ਪੰਜਾਬ ਵਿੱਚ ਇੱਕ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ ।ਲੋਕੀ ਸਰੋਂ ਦੇ ਫੁੱਲ ਵਾਂਗ ਖਿੜ ਜਾਂਦੇ ਹਨ। ਅੰਤ ਵਿੱਚ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।


