3 ਫਰਬਰੀ ਸਿੱਖਿਆ ਸਕੱਤਰ ਨਾਲ ਮੀਟਿੰਗ ਵਿੱਚ ਕੋਈ ਹੱਲ ਨਾ ਕੱਢਿਆ ਤਾਂ ਹੋਵੇਗਾ ਵੱਡਾ ਐਕਸ਼ਨ :NSQF ਵੋਕੇਸ਼ਨਲ ਫ਼ਰੰਟ

ਮੋਗਾ, 1 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਨੂੰ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ 3 ਫਰਬਰੀ ਨੂੰ ਮਿੰਨੀ ਸਕੱਤਰੇਤ ਵਿਖੇ ਮੀਟਿੰਗ ਮਿਲੀ ਹੋਈ ਹੈ l ਜੇਕਰ ਇਸ ਮੀਟਿੰਗ ਵਿੱਚ ਵੀ ਟਾਲ ਮਟੋਲ ਦਾ ਰਵੱਈਆ ਅਪਣਾਇਆ ਜਾਂਦਾ ਹੈ ਤਾਂ ਫਰੰਟ ਵੱਲੋਂ ਤਿੱਖਾ ਐਕਸ਼ਨ ਕੀਤਾ ਜਾਵੇਗਾ l ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਬਾਰ ਬਾਰ ਮੀਟਿੰਗ ਕਰ ਰਹੀ ਹੈ l ਪਰ ਸਾਡੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ l NSQF ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸ਼ੋਸਨ ਦਾ ਸ਼ਿਕਾਰ ਹੋ ਰਹੇ ਹਨ। ਇਸ ਸਰਕਾਰ ਨੇ ਤਨਖਾਹ ਵਾਧਾ ਅਤੇ ਆਊਟਸੋਰਸ ਕਾਮਿਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ NSQF ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 11 ਸਾਲਾਂ ਤੋ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ  ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋ ਮੁਲਾਜ਼ਮਾ ਦਾ ਸ਼ੋਸ਼ਨ ਕੀਤਾ ਜਾ ਰਿਹਾ ਹੈ ਅਤੇ ਅਸੀ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਾਂਗੇ। ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਹਰਿਆਣਾ ਦੀ ਤਰਜ਼ ਤੇ ਸਾਡੀ ਤਨਖਾਹ ਵਾਧਾ ਕਰੇ ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਵੇl ਇਸ ਮੌਕੇ ਤੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸਹਿਰ ਅਤੇ ਗੁਰਜੀਤ ਸਿੰਘ ਬਠਿੰਡਾ,ਸੁਖਰਾਜਵੀਰ ਸਿੰਘ ਤਰਨਤਾਰਨ ਮੌਜੂਦ ਸਨ l