ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਬੋਰਡ ਇਮਤਿਹਾਨਾਂ ਤੋਂ ਪਹਿਲਾਂ ਸਕੂਲ ਵਿਖੇ ਫਨ ਡੇ ਦਾ ਆਯੋਜਨ

ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਆਤੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਫਨ ਡੇ ਦਾ ਆਯੋਜਨ ਕੀਤਾ ਗਿਆ... ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਹਰ ਸਾਲ ਬੋਰਡ ਦੇ ਇਮਤਿਹਾਨਾਂ ਤੋਂ ਪਹਿਲਾਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਤਨਾਅ ਮੁਕਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਤਰੋਤਾਜਾ ਮਹਿਸੂਸ ਕਰਵਾਉਣ ਦੇ ਉਦੇਸ਼ ਨਾਲ ਫਨ ਡੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਿਨ ਦਸਵੀਂ ਜਮਾਤ ਦੇ ਵਿਦਿਆਰਥੀ ਰੰਗ -ਬਰੰਗੇ ਪਹਿਰਾਵੇ ਵਿੱਚ ਸਕੂਲ ਆਏ। ਉਨ੍ਹਾਂ ਨੂੰ ਵੱਖ-ਵੱਖ ਮਨੋਰੰਜਨ ਭਰਪੂਰ ਖੇਡਾਂ ਖਿਡਾਈਆਂ ਗਈਆਂ ਅਤੇ ਇਸ ਦੇ ਨਾਲ ਦਸਵੀਂ ਜਮਾਤ ਦੇ ਹਰ ਸੈਕਸ਼ਨ ਦੇ ਪੂਰੀ ਜਮਾਤ ਦੀ ਗਰੁੱਪ ਫੋਟੋ ਵੀ ਕਰਵਾਈ ਗਈ। ਸਾਰੇ ਵਿਦਿਆਰਥੀਆਂ ਨੇ ਇਸ ਦਿਨ ਬਹੁਤ ਆਨੰਦ ਮਾਣਿਆ ਅਤੇ ਉਨ੍ਹਾਂ ਨੇ ਪ੍ਰਿੰਸੀਪਲ ਸਤਵਿੰਦਰ ਕੌਰ ਨੂੰ ਇਸ ਦਿਨ ਦਾ ਆਯੋਜਨ ਕਰਨ ਲਈ ਧੰਨਵਾਦ ਕਿਹਾ। ਅੰਤ ਵਿੱਚ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੋਰਡ ਦੇ ਇਮਤਿਹਾਨਾਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਪੂਰੇ ਸਵੈ ਭਰੋਸੇ  ਤੇ ਮਿਹਨਤ ਨਾਲ ਇਮਤਿਹਾਨ ਦੇਣ ਲਈ ਕਿਹਾ।