ਕਿਸਾਨ ਅੰਦੋਲਨ ਮੁੜ ਸ਼ੁਰੂ,"ਭਾਰਤ ਅਮਰੀਕਾ ਕਿਸਾਨ ਸੰਧੀ" ਖਿਲਾਫ ਰੋਸ

ਮੋਗਾ ,6 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) :ਭਾਰਤ ਸਰਕਾਰ ਵੱਲੋਂ ਆਪਣੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦੀਆਂ ਭਾਰਤ ਦੇ ਕਿਸਾਨਾਂ ਨੂੰ ਉਜਾੜਨ ਵਾਲੀਆ ਨੀਤੀਆਂ ਅੱਗੇ ਗੋਡੇ ਗਏ ਟੇਕੇ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਲੱਗੇ ਸਮਾਣਾ ਟਾਵਰ ਮੋਰਚੇ ਵੱਲੋਂ ਜੋ 7 ਫਰਵਰੀ ਨੂੰ ਮੀਟਿੰਗ ਵਿੱਚ ਲਏ ਗਏ ਫੈਸਲੇ ਨੂੰ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਕੀਤੇ ਜਾਵੇਗਾ ਲਾਗੂ
aSKM ਗੈਰ ਸਿਆਸੀ ਵੱਲੋਂ ਫਰਵਰੀ ਨੂੰ ਕੰਨਿਆ ਕੁਮਾਰੀ ਤੋ ਸ਼ੁਰੂ ਕਰ ਜੰਮੂ ਕਸ਼ਮੀਰ ਤੱਕ ਜਾਗਰੂਕਤਾ ਯਾਤਰਾ ਕੱਢ ਕੇ ਭਾਰਤ ਅਮਰੀਕਾ ਵੱਲੋਂ ਕੀਤੀ ਗਈ ਕਿਸਾਨ ਮਾਰੂ ਸੰਧੀ, ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ,ਕੀਤੇ ਗਏ ਵਾਅਦਿਆਂ ਸਬੰਧੀ ਦੇਸ਼ ਭਰ ਦੇ ਲੋਕਾਂ ਨੂੰ ਦੱਸਣ ਉਪਰੰਤ 19 ਮਾਰਚ ਨੂੰ ਦਿੱਲੀ ਦੇ ਰਾਮ ਵਿੱਚ ਹੋਣ ਵਾਲੀ ਕਿਸਾਨ ਮਹਾ ਪੰਚਾਇਤ ਵਿੱਚ ਵੱਡੇ ਕਾਫਲੇ ਨਾਲ ਕੀਤੀ ਜਾਵੇਗੀ ਸ਼ਮੂਲੀਅਤ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਸੂਬਾ ਜਨਰਲ ਕਾਕਾ ਸਿੰਘ ਕੋਟੜਾ ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਵਿੱਚ ਪੰਜਾਬ ਭਰ ਤੋਂ ਪੁੱਜੇ ਹੋਏ ਆਗੂਆਂ ਨਾਲ ਹੋਈ।
ਕਿਸਾਨ ਆਗੂਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਜਿਵੇਂ ਮੁਗਲ ਸ਼ਾਸਕਾਂ ਸਮੇਂ ਈਸਟ ਇੰਡੀਆ ਕੰਪਨੀ ਵੱਲੋਂ ਭਾਰਤ ਅੰਦਰ ਉਸ ਸਮੇਂ ਦੇ ਸ਼ਾਸਕ ਤੋਂ ਸਿਰਫ ਭਾਰਤ ਵਿੱਚ ਵਪਾਰ ਕਰਨ ਲਈ ਇਜਾਜਤ ਲੈ ਕੇ ਪੂਰੇ ਦੇਸ਼ ਨੂੰ ਗੁਲਾਮ ਕੀਤਾ ਗਿਆ ਸੀ ਅਤੇ ਉਸ ਈਸਟ ਇੰਡੀਆ ਕੰਪਨੀ ਦੀ ਗੁਲਾਮੀ ਤੋ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਲੱਖਾਂ ਮਰਜੀਵੜਿਆਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ ਅਤੇ ਦੇਸ਼ ਨੂੰ ਉਸ ਸਮੇਂ ਦੇ ਸ਼ਾਸਕਾਂ ਵੱਲੋਂ ਕੀਤੀ ਗਈ ਦੇਸ਼ ਮਾਰੂ ਸੰਧੀ ਦੀ ਵੱਡੀ ਕੀਮਤ ਚੁਕਾਉਣੀ ਪਈ ਸੀ ਉਸੇ ਰਸਤੇ ਉੱਤੇ ਫਿਰ ਤੋਂ ਭਾਜਪਾ ਦੀ ਸਰਕਾਰ ਵੱਲੋਂ ਦੇਸ਼ ਨੂੰ ਤੋਰਨ ਲਈ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਫਿਰ ਤੋਂ ਦੇਸ਼ ਨੂੰ ਗੁਲਾਮ ਬਣਾਉਣ ਵਾਸਤੇ ਤੇ ਕਿਸਾਨੀ ਦਾ ਲੱਕ ਤੋੜਨ ਲਈ ਕਿਸਾਨ ਮਾਰੂ ਅਤੇ ਦੇਸ਼ ਮਾਰੂ ਸੰਧੀ ਰਾਤ ਦੇ ਹਨੇਰੇ ਵਿੱਚ ਕੀਤੀ ਗਈ ਹੈ ਅਤੇ ਉਸ ਦੇਸ਼ ਮਾਰੂ ਸੰਧੀ ਉੱਪਰ ਪਰਦਾ ਪਾਉਣ ਲਈ ਭਾਜਪਾ ਦੇ ਮੰਤਰੀਆਂ ਅਤੇ ਉਸ ਦੇ ਆਈਟੀ ਸੈਲ ਵੱਲੋਂ ਅਮਰੀਕਾ ਦੀ ਬੋਲੀ ਬੋਲਦੇ ਹੋਏ ਭਾਰਤ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ ਅਤੇ ਉਸ ਦੇਸ਼ ਮਾਰੂ ਫੈਸਲੇ ਨੂੰ ਲਾਗੂ ਹੋਣ ਤੋ ਰੋਕਣ ਲਈ ਕਿਸਾਨਾਂ ਵੱਲੋਂ ਦੇਸ਼ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਹਰ ਇੱਕ ਅੰਦੋਲਨ ਲੜਿਆ ਜਾਵੇਗਾ। ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਿਸਾਨੀ ਦੀਆਂ ਹੱਕੀ ਮੰਗਾਂ ਐਮਐਸਪੀ ਗਾਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ,ਕੇਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਅਤੇ ਵੱਖ ਵੱਖ ਸਮੇਂ ਲਿਖਤ ਵਿੱਚ ਕੀਤੇ ਗਏ ਵਾਅਦੇ,ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ, ਸਰਕਾਰ ਵੱਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਰਾਤ ਦੇ ਹਨੇਰੇ ਵਿੱਚ ਕੀਤੀ ਗਈ ਕਿਸਾਨ ਮਾਰੂ, ਦੇਸ਼ਮਾਰੂ ਸੰਧੀ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਲਈ 7 ਫਰਵਰੀ ਨੂੰ ਤਾਮਿਲਨਾਡੂ ਵਿੱਚ ਇੱਕ ਵੱਡੀ ਕਿਸਾਨ ਮਹਾਂ ਪੰਚਾਇਤ ਕਰਕੇ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਪੂਰੇ ਦੇਸ਼ ਭਰ ਵਿੱਚ ਜਾਗਰੂਕਤਾ ਯਾਤਰਾ ਕੱਢੀ ਜਾ ਰਹੀ ਹੈ ਅਤੇ ਯਾਤਰਾ ਦੌਰਾਨ ਦੇਸ਼ ਭਰ ਦੇ ਲੱਖਾਂ ਕਿਸਾਨਾਂ ਵੱਲੋਂ ਆਪਣੀਆਂ ਇਹਨਾ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਇਕੱਠੇ ਕਰਨ ਉਪਰੰਤ 19 ਮਾਰਚ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਦੇ ਲੱਖਾਂ ਦੀ ਗਿਣਤੀ ਵਿੱਚ ਮੰਗ ਪੱਤਰ ਦੇਣ ਉਪਰੰਤ ਯਾਤਰਾ ਦੀ ਸਮਾਪਤੀ ਦਿੱਲੀ ਵਿਖੇ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਐਸਕੇਐਮ ਗੈਰ ਸਿਆਸੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਕੱਢੀ ਜਾ ਰਹੀ ਇਸ ਜਾਗਰੂਕਤਾ ਯਾਤਰਾ ਦੇ ਪੰਜਾਬ ਵਿੱਚੋਂ ਲੰਘਣ ਸਮੇਂ ਅਤੇ 19 ਮਾਰਚ ਨੂੰ ਦਿੱਲੀ ਦੀ ਕਿਸਾਨ ਮਹਾਂ ਪੰਚਾਇਤ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਵੱਡੇ ਕਾਫਲਿਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਅੰਦਰ ਭਗਵੰਤ ਮਾਨ ਦੀ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਰੋਕਣ ਅਤੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਇਆ ਗਿਆ ਸੀ ਪ੍ਰੰਤੂ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ਉੱਪਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਖਾਲਸਾ ਵੱਲੋਂ ਮੋਰਚਾ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ ਸਮਾਣਾ ਟਾਵਰ ਮੋਰਚੇ ਵੱਲੋਂ 7 ਫਰਵਰੀ ਨੂੰ ਮੀਟਿੰਗ ਬੁਲਾਈ ਗਈ ਹੈ ਮੋਰਚੇ ਵੱਲੋਂ ਮੀਟਿੰਗ ਵਿੱਚ ਜੋ ਵੀ ਫੈਸਲਾ ਲਿਆ ਜਾਵੇਗਾ ਉਸ ਨੂੰ ਬੀਕਯੂ ਏਕਤਾ ਸਿੱਧੂਪੁਰ ਵੱਲੋਂ ਲਾਗੂ ਕੀਤਾ ਜਾਵੇਗਾ। ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਪੀਣ ਲਈ ਸ਼ੁੱਧ ਪਾਣੀ ਅਤੇ ਜ਼ਿੰਦਗੀ ਜਿਊਣ ਲਈ ਸ਼ੁੱਧ ਹਵਾ ਦੀ ਮੰਗ ਅਤੇ ਪੂਰੇ ਦੁਆਬੇ ਦੀ ਚਾਰਾਂ ਮੰਡੀ ਨੂੰ ਬਚਾਉਣ ਲਈ 2 ਫਰਵਰੀ ਨੂੰ ਜਲੰਧਰ ਵਿਖੇ ਅੰਦੋਲਨ ਲੜਿਆ ਗਿਆ ਸੀ ਅਤੇ ਜਿਸ ਉਪਰੰਤ ਲੋਕਾਂ ਦੀ ਮੰਗ ਅੱਗੇ ਝੁੱਕਦੇ ਹੋਏ ਪ੍ਰਸ਼ਾਸਨ ਵੱਲੋਂ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਵੱਲੋ 2 ਫਰਵਰੀ 2026 ਨੂੰ ਧਰਨਾ ਸਥਾਨ ਤੇ ਪਹੁੰਚ ਕੇ ਚਾਰਾਂ ਮੰਡੀ ਨੂੰ ਚਾਲੂ ਕਰਨ ਅਤੇ ਗੈਸ ਪਲਾਟ ਨੂੰ ਚਾਰਾਂ ਮੰਡੀ ਦੀ ਜਗ੍ਹਾ ਉੱਪਰ ਨਾਂ ਲਗਾਉਣ ਦਾ ਐਲਾਨ ਕੀਤਾ ਗਿਆ ਅਤੇ ਗੈਸ ਪਲਾਟ ਨੂੰ ਹੋਰ ਜਗਾ ਸ਼ਿਫਟ ਕਰਨ ਸਬੰਧੀ ਪ੍ਰਸ਼ਾਸਨ ਵੱਲੋਂ 5 ਜਨਵਰੀ ਨੂੰ ਮੀਟਿੰਗ ਬੁਲਾਈ ਗਈ ਸੀ ਜਿਸ ਵਿੱਚ ਕੋਈ ਵੀ ਸਿੱਟਾ ਨਾਂ ਨਿਕਲਣ ਉਪਰੰਤ ਡੀਸੀ ਜਲੰਧਰ ਵੱਲੋਂ 9 ਫਰਵਰੀ ਨੂੰ ਫਿਰ ਤੋਂ ਮੀਟਿੰਗ ਬੁਲਾਈ ਗਈ ਹੈ ਪ੍ਰਸ਼ਾਸਨ ਨੂੰ ਅਪੀਲ ਹੈ ਕਿ ਲੋਕਾਂ ਨੂੰ ਫਿਰ ਤੋਂ ਅੰਦੋਲਨ ਵਿੱਢਣ ਲਈ ਮਜਬੂਰ ਨਾ ਕਰਦੇ ਹੋਏ ਧਰਨਾ ਸਥਾਨ ਉੱਪਰ ਆ ਕੇ ਕੀਤੇ ਗਏ ਵਾਅਦੇ ਅਨੁਸਾਰ ਮੰਨੀਆ ਗਈਆ ਮੰਗਾਂ ਨੂੰ ਲਾਗੂ ਕੀਤਾ ਜਾਵੇ। ਕਿਸਾਨ ਆਗੂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਨਿਆਂ ਵਿੱਚੋਂ ਨਿਕਲੀ ਹੋਈ ਪਾਰਟੀ ਹੁਣ ਆਪਣੇ ਹੱਕਾਂ ਲਈ ਲੜਦੇ ਲੋਕਾਂ ਨੂੰ ਹੀ ਜਬਰ ਨਾਲ ਦਬਾਉਣ ਦੇ ਰਸਤੇ ਉੱਪਰ ਤੁਰੀ ਹੋਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਬਠਿੰਡਾ ਵਿਖੇ ਘਰਾਂ ਵਿੱਚ ਛਾਪੇ ਮਾਰ ਕੇ ਜੋ ਧੱਕੇਸ਼ਾਹੀ ਕੀਤੀ ਗਈ ਹੈ ਉਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ ਦੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਆਪਣੇ ਇਹਨਾਂ ਜਬਰ ਵਿਰੋਧੀ ਫੈਸਲੇ ਤੋਂ ਪਿੱਛੇ ਹਟੇ।ਇਸ ਮੌਕੇ ਉਹਨਾਂ ਨਾਲ ਪੰਜਾਬ ਭਰ ਤੋਂ ਪੁੱਜੇ ਹੋਏ ਜਿਲਾ ਅਤੇ ਬਲਾਕ ਆਗੂ ਹਾਜ਼ਰ ਸਨ।


