ਸਰਦਾਰ ਤੀਰਥ ਸਿੰਘ ਗੈਦੂ ਅਤੇ ਮਾਤਾ ਹਰਦਿਆਲ ਕੌਰ ਗੈਦੂ ਦੀ ਯਾਦ ਵਿਚ ਅੱਖਾਂ ਦਾ ਮੁਫਤ ਚੈੱਕਅਪ ਕੈਂਪ 22 ਫਰਵਰੀ ਨੂੰ,ਲੋੜਵੰਦ ਮਰੀਜ਼ਾਂ ਦੇ ਆਪਰੇਸ਼ਨ ਵੀ ਕੀਤੇ ਜਾਣਗੇ

ਮੋਗਾ, 8 ਫਰਵਰੀ ( ਜਸ਼ਨ ) ਲਾਇਨਜ਼ ਕਲੱਬ ਮੋਗਾ ਸਿਟੀ ਅਤੇ ਸਕਾਈਡੋਮ ਗਰੁੱਪ ਆਫ ਕੰਪਨੀ ਕੈਨੇਡਾ ਦੇ ਸਹਿਯੋਗ ਨਾਲ ਸਰਦਾਰ ਤੀਰਥ ਸਿੰਘ ਗੈਦੂ ਅਤੇ ਮਾਤਾ ਹਰਦਿਆਲ ਕੌਰ ਗੈਦੂ ਜੈ ਸਿੰਘ ਵਾਲਾ ਦੀ ਯਾਦ ਵਿਚ 22ਵਾਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਤੋਂ ਦੁਪਹਿਰ 1.30 ਵਜੇ ਤੱਕ ਤੀਰਥ ਸਿੰਘ ਗੈਦੂ (ਰਣਧੀਰ ਸਿੰਘ) ਦੇ ਗ੍ਰਹਿ ਵਿਖੇ ਨੇੜੇ ਸਰਕਾਰੀ ਸਕੂਲ ਪਿੰਡ ਜੈ ਸਿੰਘ ਵਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਸਕਾਈਡੋਮ ਗਰੁੱਪ ਆਫ ਕੰਪਨੀ ਦਲਜੀਤ ਸਿੰਘ ਗੈਦੂ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ. ਆਕ੍ਰਿਤੀ ਸਿੰਗਲ (ਐੱਮ.ਬੀ.ਬੀ.ਐੱਸ) ਅੱਖਾਂ ਦੇ ਮਾਹਿਰ ਦੀ ਟੀਮ ਚੈੱਕਅਪ ਕਰਨਗੇ ਅਤੇ ਲੋੜਵੰਦ ਮਰੀਜ਼ਾਂ ਦੇ ਆਪਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੈਂਪ ਵਿਚ ਲਾਇਨਜ਼ ਕਲੱਬ ਮੋਗਾ ਸਿਟੀ ਦਾ ਹਰ ਸਾਲ ਸਹਿਯੋਗ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਲਾਇਨ ਸਤਿੰਦਰਜੀਤ ਸਿੰਘ ਸੋਢੀ ਪ੍ਰਧਾਨ, ਐਡਵੋਕੇਟ ਅਜੀਤਪਾਲ ਸਿੰਘ ਸੈਕਟਰੀ, ਹਰਪਾਲ ਸਿੰਘ ਮੱਕੜ ਕੈਸ਼ੀਅਰ, ਬਲਵੰਤ ਸਿੰਘ ਝੰਡੇਆਣਾ ਪ੍ਰੋਜੈਕਟ ਚੇਅਰਮੈਨ, ਸੁਖਦੇਵ ਸਿੰਘ ਸੋਹੀ ਕੈਨੇਡਾ ਤੋਂ ਇਲਾਵਾ ਸਤਨਾਮ ਸਿੰਘ ਗੈਦੂ ਐੱਮ.ਡੀ, ਇੰਦਰਜੀਤ ਸਿੰਘ ਗੈਦੂ, ਇੰਦਰਪਾਲ ਸਿੰਘ ਗੈਦੂ, ਸਤਬੀਰ ਸਿੰਘ ਗੈਦੂ ਵੱਲੋਂ ਸਹਿਯੋਗ ਕੀਤਾ ਜਾਂਦਾ ਹੈ।ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਕੈਂਪ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਹਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਹਰ ਸਾਲ ਆਪਣੇ ਮਾਤਾ ਪਿਤਾ ਦੀ ਯਾਦ ’ਚ ਕੈਂਪ ਲਗਾਉਂਦੇ ਹਨ ਤਾਂ ਕਿ ਲੋੜਵੰਦ ਇਸ ਕੈਂਪ ਦਾ ਲਾਭ ਲੈ ਸਕਣ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਅਤੇ ਉਨ੍ਹਾਂ ਦੀ ਯਾਦ ਵਿਚ ਹਮੇਸ਼ਾ ਹੀ ਕੁਝ ਨਾ ਕੁਝ ਚੰਗਾ ਕਰਨਾ ਚਾਹੀਦਾ ਹੈ।