ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ‘ਵਿਸਾਖੀ’ ਦਾ ਤਿਉਹਾਰ

ਮੋਗਾ , 13 ਅਪ੍ਰੈਲ( ਜਸ਼ਨ )

*ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ : ਪ੍ਰਿੰਸੀਪਲ ਡਾ. ਹਮੀਲੀਆ ਰਾਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ

ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿਸਾਖੀ ਦਾ ਦਿਹਾੜਾ

ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਸਮੂਹ
ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ
ਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੇ ਆਰਟੀਕਲ
ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਵਿਸਾਖੀ ਦਾ ਤਿਓਹਾਰ ਹਰ ਸਾਲ
ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ
ਤਿਆਰ ਹੋ ਚੁੱਕੀ ਹੁੰਦੀ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਭਾਂਵੇ ਵਿਸਾਖੀ ਦਾ
ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਪਰ ਇਸ ਦਿਨ ਦੇ ਨਾਲ ਸੰਨ 1919 ਵਿੱਚ ਵਾਪਰੀ ਜਲਿਆਂਵਾਲਾ ਬਾਗ ਦੀ
ਘਟਨਾਂ ਵੀ ਯਾਦ ਆਉਂਦੀ ਹੈ ਜਦੋਂ ਬ੍ਰਿਟਿਸ਼ ਅਫਸਰ  ਜਨਰਲ ਅਡਵਾਇਰ ਦੇ ਹੁਕਮਾ ਤੇ ਸੈਂਕੜੇ ਲੋਕ
ਸ਼ਹੀਦ ਕਰ ਦਿੱਤੇ ਗਏ ਸਨ। ਸਕੂਲ ਸਟਾਫ, ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਸ਼ਹੀਦਾਂ
ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦਿਨ ਦਾ ਇਤਿਹਾਸ ਸਿੱਖ ਧਰਮ ਲਈ ਵੀ ਬਹੁਤ ਮਹੱਤਵਪੂਰਨ ਹੈ
ਕਿਉਂਕਿ ਇਸ ਦਿਨ ਹੀ ਸੰਨ 1699 ਵਿੱਚ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ
ਤੇ ਪੰਜ ਪਿਆਰੇ ਸਾਜੇ ਸਨ। ਇਸ ਮੌਕੇ ਸਕੂਲ ਦੇ ਕੁਆਇਰ ਵੱਲੋਂ “ਦੇਹ ਸਿਵਾ ਵਰ ਮੋਹਿ ਇਹੈ” ਗਾਇਆ
ਗਿਆ। ਇਸ ਮੌਕੇ ਯੂ.ਕੇ.ਜੀ., ਤੀਸਰੀ, ਅਤੇ ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ
ਨਾਚ ਵੀ ਪੇਸ਼ ਕੀਤਾ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ
ਗਿਆ ਕਿ  ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ
ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਵੈਸੇ
ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਮੰਨਿਆ ਜਾਂਦੇ ਹੈ ਪਰ ਇਸ ਦੇ ਨਾਲ-ਨਾਲ ਇਹ
ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈਕੇ ਆਉਂਦਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬੀ ਹੋਣ ਦੇ
ਨਾਤੇ ਸਾਡੀ ਸਭ ਦੀ ਇਹ ਨੈਤਿਕ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ
ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਅੰਤ ਵਿੱਚ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ
ਨੂੰ ਵਿਸਾਖੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।