ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖਤ ਕਾਨੂੰਨ ਲਿਆਉਣ ਲਈ ਵਿਧਾਇਕ ਬਿਲਾਸਪੁਰ ਦਾ ਸਿਰੋਪਾਓ ਨਾਲ ਸਨਮਾਨ

ਮੋਗਾ, 14 ਅਪ੍ਰੈਲ (ਜਸ਼ਨ ) ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ ਬੁਲਾ ਕੇ ਬੇਅਦਬੀ ਖਿਲਾਫ ਸਖਤ ਕਾਨੂੰਨ 'ਜਾਗਤ-ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' ਲਿਆਉਣ ਤੇ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨ ਵਾਲਿਆਂ ਵਿੱਚ ਤਸੱਲੀ ਅਤੇ ਖੁਸ਼ੀ ਪਾਈ ਜਾ ਰਹੀ ਹੈ । ਜਿੱਥੇ ਪੰਜਾਬ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੂਰੀ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ ਉੱਥੇ ਹੀ ਅੱਜ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵੀ ਜਸਵਿੰਦਰ ਸਿੰਘ ਖਾਲਸਾ ਅਤੇ ਸਾਥੀਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । 
ਇਸ ਮੌਕੇ ਤੇ ਬੋਲਦਿਆਂ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਨਾਨਕ ਨਾਮ ਲੇਵਾ ਸੰਗਤਾਂ ਦੀ ਬਹੁਤ ਲੰਮੇ ਸਮੇਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਜੀ ਮਾਨ ਨੇ ਇਹ ਬਿੱਲ ਵਿਧਾਨ ਸਭਾ ਵਿੱਚ ਲਿਆ ਕੇ ਪਾਸ ਕੀਤਾ ਹੈ ਜਿਸਤੇ ਅਸੀਂ ਵੀ ਸਮੂਹ ਸੰਗਤਾਂ ਵੱਲੋਂ ਮੁੱਖ ਮੰਤਰੀ ਜੀ ਦਾ ਧੰਨਵਾਦ ਕਰਦੇ ਹਾਂ । ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਆਉਣ ਨਾਲ ਹੁਣ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਪਹਿਲਾਂ ਦੋਸ਼ੀ ਦਸ ਵਾਰ ਸੋਚਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ,ਮੈਂਬਰ ਬਲਾਕ ਸੰਮਤੀ ਰਾਮ ਤੀਰਥ ਸਿੰਘ ਦੌਧਰ,ਸਰਪੰਚ ਜਸਮੇਲ ਸਿੰਘ ਰਣਸੀਂਹ ਖੁਰਦ,ਗੁਰਪ੍ਰੀਤ ਸਿੰਘ ਕੁੱਸਾ ਕੋਆਰਡੀਨੇਟਰ ਬੀ ਸੀ ਵਿੰਗ,ਸ੍ਰ:ਗੁਰਚਰਨ ਸਿੰਘ ਕੈਨੇਡੀਅਨ ਰਣਸੀਂਹ ਖੁਰਦ, ਸੁਖਵਿੰਦਰ ਸਿੰਘ ਬਰਾੜ ਦੀਨਾ ਸਾਹਿਬ,ਦਰਸ਼ਨ ਸਿੰਘ ਰੌਤਾ,ਗੁਰਬਖਸ਼ ਸਿੰਘ ਸੈਦੋਕੇ,ਸੁਖਦੀਪ ਸਿੰਘ ਦੌਧਰ,ਡਾ:ਚਮਕੌਰ ਸਿੰਘ ਕੁੱਸਾ ਆਦਿ ਹਾਜਰ ਸਨ ।