ਪੱਤਰਕਾਰ ਭੁਪਿੰਦਰ ਸਿੰਘ ਜੌੜਾ ਦੇ ਪਿਤਾ ਸ. ਸੁਖਦੇਵ ਸਿੰਘ ਜੌੜਾ ਨਮਿੱਤ ਪਾਠ ਦਾ ਭੋਗ ਅੱਜ 17 ਨੂੰ

ਮੋਗਾ, 16 ਅਪ੍ਰੈਲ (ਜਸ਼ਨ )ਮੋਗਾ ਇਲਾਕੇ ਦੇ ਪ੍ਰਸਿੱਧ ਪੱਤਰਕਾਰ ਭੁਪਿੰਦਰ ਸਿੰਘ ਜੌੜਾ ਦੇ ਸਤਿਕਾਰਯੋਗ ਪਿਤਾ ਸ. ਸੁਖਦੇਵ ਸਿੰਘ ਜੋੜਾ ਪਿਛਲੇ ਦਿਨੀਂ 7 ਅਪ੍ਰੈਲ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਸ. ਸੁਖਦੇਵ ਸਿੰਘ ਜੋੜਾ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼ ਕਰਵਾਇਆ ਗਿਆ ਹੈ, ਜਿਸ ਦਾ ਭੋਗ ਅਤੇ ਅੰਤਿਮ ਅਰਦਾਸ 17 ਅਪ੍ਰੈਲ ਦਿਨ ਸੁੱਕਰਵਾਰ ਨੂੰ ਦੁਪਹਿਰ 12 ਵਜੇ ਮਾਲੂਸਰ ਗੁਰਦੁਆਰਾ ਸਾਹਿਬ, ਬਿਲਾਸਪੁਰ (ਮੋਗਾ) ਵਿਖੇ ਅਦਾ ਕੀਤਾ ਜਾਵੇਗਾ। ਇਸ ਮੌਕੇ ਗੁਰਬਾਣੀ ਕੀਰਤਨ ਤੋਂ ਬਾਅਦ ਅਰਦਾਸ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਵੱਲੋਂ ਸਾਰੇ ਸੱਜਣ-ਮਿੱਤਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ। ਸ. ਸੁਖਦੇਵ ਸਿੰਘ ਜੋੜਾ ਇਕ ਨੇਕ ਦਿਲ, ਧਾਰਮਿਕ ਸੋਚ ਵਾਲੇ ਅਤੇ ਸਮਾਜ ਸੇਵਾ ਨਾਲ ਜੁੜੇ ਹੋਏ ਵਿਅਕਤੀ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਸਦਾ ਸੱਚਾਈ ਅਤੇ ਇਮਾਨਦਾਰੀ ਦੇ ਮੂਲ ਮੰਤਰ ਨੂੰ ਅਪਣਾਇਆ। ਉਨ੍ਹਾਂ ਦੀ ਕਮੀ ਸਦਾ ਮਹਿਸੂਸ ਕੀਤੀ।


