ਸੰਤ ਬਾਬਾ ਨਰੈਣ ਸਿੰਘ ਨਮਿਤ ਧਾਰਮਿਕ ਸਮਾਗਮ 'ਚ ਸੰਤ ਬਾਬਾ ਹਰਵਿੰਦਰ ਸਿੰਘ ਖਾਲਸਾ ਜੀ ਰੌਲੀ ਵਾਲਿਆਂ ਨੇ ਪੰਥਕ ਸ਼ਖਸ਼ੀਅਤਾਂ ਨੂੰ ਕੀਤਾ ਸਨਮਾਨਿਤ

ਮੋਗਾ, 16 ਅਪ੍ਰੈਲ (ਜਸ਼ਨ ) ਮੋਗਾ ਨਦੀਕ ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ (ਮੋਗਾ)ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਨਰੈਣ ਸਿੰਘ ਜੀ ਰੌਲੀ ਵਾਲਿਆਂ ਦੀ ਸਲਾਨਾ 24ਵੀਂ ਬਰਸੀ ਸਬੰਧੀ 9ਦਿਨਾਂ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਜੀ ਖਾਲਸਾ ਰੌਲੀ ਵਾਲਿਆਂ ਵੱਲੋਂ ਸੰਤਾਂ ਮਹਾਂਪੁਰਸ਼ਾਂ ਦੇ ਆਸ਼ੀਰਵਾਦ ਅਤੇ ਨਗਰ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 4 ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਵਿਚ 212 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਤੇ 9,10,11 ਅਪ੍ਰੈਲ ਨੂੰ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ ਇਸ ਸਮਾਗਮ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੰਤਾਂ ਮਹਾਂਪੁਰਸ਼ਾਂ ਨੇ ਹਾਜਰੀ ਭਰੀ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ। ਸਮਾਗਮ ਦੇ ਆਖਰੀ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਸਮਾਪਤੀ ਭੋਗ ਪਾਏ ਗਏ ਭੋਗ ਤੋਂ ਉਪਰੰਤ ਪੰਜਾਬ ਭਰ ਤੋਂ ਪੁੱਜੇ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੀ ਦੇ ਨਾਲ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਵੀ ਸੰਗਤਾਂ ਨੂੰ ਸੁਨੇਹਾ ਦਿੱਤਾ। ਇਹ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ, ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਵੀ ਹਾਜਰੀ ਭਰੀ ਗਈ। ਸਮਾਗਮ ਦੇ ਅਖੀਰ ਵਿਚ ਸੰਤ ਬਾਬਾ ਹਰਵਿੰਦਰ ਸਿੰਘ ਜੀ ਖਾਲਸਾ ਰੌਲੀ ਵਾਲਿਆਂ ਨੇ ਇਹ ਸਮਾਗਮ ਵਿਚ ਪੁੱਜੀਆਂ ਪੰਥਕ ਸ਼ਖਸ਼ੀਅਤਾਂ ਅਤੇ ਸੰਗਤਾਂ ਨੂੰ ਜੀ ਆਇਆ ਆਖਿਆ ਅਤੇ ਉਨ੍ਹਾਂ ਵੱਲੋਂ ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।


