ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਚਿਆ ਨਵਾਂ ਇਤਿਹਾਸ

ਮੋਗਾ 15 ਅਪ੍ਰੈਲ (JASHAN)ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਐਲਾਨੇ ਗਏ ਦਸਵੀਂ ਕਲਾਸ ਦੇ ਸੀ.ਬੀ.ਐਸ.ਈ ਦੇ ਸਲਾਨਾ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਕਾਰਜ ਗੁਜਾਰੀ ਦਾ ਮੁਜ਼ਾਹਰਾ ਕਰਦਿਆਂ ਸਕੂਲ ਦਾ ਨਾਮ ਜ਼ਿਲ੍ਹਾ ਪੱਧਰ ਰੌਸ਼ਨ ਕੀਤਾ। ਸਕੂਲ ਦਾ ਨਤੀਜਾ  100% ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਪਹਿਲੇ ਮੋਹਰੀ ਚਾਰ ਸਥਾਨ ਹਾਸਿਲ ਕੀਤੇ। ਜਿਸ ਵਿੱਚ ਮਾਧਵ ਗੋਇਲ ਨੇ 99.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਣਰੀਤ ਕੌਰ 99% ਪ੍ਰਾਪਤ ਕਰਕੇ ਦੂਸਰਾ ਸਥਾਨ ,ਹਿਮਾਂਸ਼ੀ ਗੋਇਲ ਨੇ 98.6% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਨੂਰ ਗਿਰਧਰ ਅਤੇ ਯੁਵਰਾਜ ਸਿੰਘ ਸੰਧੂ ਨੇ 98.4% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਕੂਲ ਦੇ 23 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਇਸਦੇ ਨਾਲ ਹੀ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ 100% ਅੰਕ ਪ੍ਰਾਪਤ  ਕੀਤੇ। 6 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਵਿੱਚੋਂ,1 ਨੇ ਅੰਗਰੇਜ਼ੀ ਵਿਸ਼ੇ ਵਿੱਚੋਂ,1 ਨੇ ਹਿਸਾਬ,1 ਨੇ ਸਮਾਜਿਕ ਸਿੱਖਿਆ, 2 ਵਿਦਿਆਰਥੀਆਂ ਨੇ ਬਿਊਟੀ ਐਂਡ ਵੈਲਨੈਸ  ਅਤੇ 3 ਵਿਦਿਆਰਥੀਆਂ ਨੇ ਫਿਜੀਕਲ ਐਕਟੀਵਿਟੀ ਟਰੇਨਰ ਵਿੱਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਵੱਲੋਂ ਇਹਨਾਂ ਵਿਦਿਆਰਥੀਆਂ ਦਾ ਤਮਗੇ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ ਅਤੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਜੀ ਨੇ ਜਾਣਕਾਰੀ ਦਿੱਤੀ ਕਿ ਇਹਨਾਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਕੇ ਇਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਵੇਗੀ ਤਾਂ ਜੋ ਬਾਕੀ ਵਿਦਿਆਰਥੀ ਇਹਨਾਂ ਤੋਂ ਪ੍ਰੇਰਿਤ ਹੋ ਕੇ ਸਖਤ ਮਿਹਨਤ ਕਰਨ ਅਤੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕਰਨ। ਮੈਨੇਜਮੈਂਟ ਵੱਲੋਂ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਜੀ ਅਤੇ ਸਮੂਹ ਸਟਾਫ ਨੂੰ ਇਸ ਖਾਸ ਉਪਲਬਧੀ ਲਈ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਸਖਤ ਮਿਹਨਤ ਕਰਕੇ ਵਿਦਿਆਰਥੀਆਂ ਦਾ ਭਵਿੱਖ ਉਜਵਲਾ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਵੱਲੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਗਈ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਵਿਦਿਆਰਥੀਆਂ ਦੀ ਹਰ ਬਣਦੀ ਸਹਾਇਤਾ ਕੀਤੀ ਜਾਵੇਗੀ।