ਮਾਤਾ ਮਲਕੀਤ ਕੌਰ ਗਿੱਲ ਨਮਿੱਤ ਹੋਇਆ ਸ਼ਰਧਾਂਜ਼ਲੀ ਸਮਾਗਮ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਸਮੇਤ ਵੱਡੀ ਗਿਣਤੀ ’ਚ ਪੁੱਜੀਆਂ ਸ਼ਖਸ਼ੀਅਤਾਂ

ਮੋਗਾ, 24 ਅਪ੍ਰੈਲ (ਜਸ਼ਨ ) ਉਘੇ ਅਕਾਲੀ ਆਗੂ ਅਤੇ ਸਬਜੀ ਮੰਡੀ ’ਚ ਆੜਤ ਦਾ ਕਾਰੋਬਾਰ ਕਰਦੇ ਬਲਜਿੰਦਰ ਸਿੰਘ ਕੁੱਕੂ ਦੇ ਪੂਜਨੀਕ ਮਾਤਾ ਸਰਦਾਰਨੀ ਮਲਕੀਤ ਕੌਰ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਦੀਵੀਂ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿੱਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਏ ਗਏ। ਮਾਤਾ ਮਲਕੀਤ ਕੌਰ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਬਲਜਿੰਦਰ ਸਿੰਘ ਕੁੱਕੂ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਰਧਾਂਜਲੀ ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਕਰਦਿਆਂ ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ ਖਾਦੀ ਬੋਰਡ ਪੰਜਾਬ ਨੇ ਮਾਤਾ ਮਲਕੀਤ ਕੌਰ ਗਿੱਲ ਦੇ ਜੀਵਨ ’ਤੇ ਪੰਛੀ ਝਾਤ ਪਵਾਈ। ਸ਼ਰਧਾਂਜਲੀ ਸਮਾਗਮ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲੇ, ਸਾਬਕਾ ਵਿਧਾਇਕ ਅਤੇ ਭਾਜਪਾ ਜ਼ਿਲਾ ਪ੍ਰਧਾਨ ਹਰਜੋਤ ਕਮਲ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ, ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਨੇ ਮਾਤਾ ਮਲਕੀਤ ਕੌਰ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਬਹੁਪੱਖੀ ਸ਼ਖਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ। ਇਸ ਮੌਕੇ ਹੋਰਨਾਂ ਤੋ ਇਲਾਵਾ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲਾ ਪ੍ਰੀਸ਼ਦ, ਹਰਜੀਤ ਸਿੰਘ ਪੰਨੂੰ ਸਾਬਕਾ ਐਸ.ਐਸ.ਪੀ., ਤਰਸੇਮ ਸਿੰਘ ਰੱਤੀਆਂ ਮੈਂਬਰ ਸ਼੍ਰੋਮਣੀ ਕਮੇਟੀ, ਨਿਹਾਲ ਸਿੰਘ ਭੁੱਲਰ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਖਣਮੁੱਖ ਭਾਰਤੀ ਪੱਤੋ ਜ਼ਿਲਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਵਿਪਨਪਾਲ ਸਿੰਘ ਖੋਸਾ, ਗੁਰਜੰਟ ਸਿੰਘ ਰਾਮੂਵਾਲਾ, ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ, ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ ਘੱਲ ਕਲਾਂ, ਜਗਦੀਪ ਸਿੰਘ ਗਟਰਾ ਪ੍ਰਧਾਨ ਨਗਰ ਕੌਂਸਲ ਨਿਹਾਲ ਸਿੰਘ ਵਾਲਾ, ਗੁਰਦੀਪ ਸਿੰਘ ਸਰਪੰਚ ਮਹੇਸਰੀ, ਚਮਕੌਰ ਸਿੰਘ ਦੌਧਰ, ਗੁਰਪ੍ਰੀਤ ਸਿੰਘ ਸੇਖੋ ਮੁੱਦਕੀ, ਰਿੱਕੀ ਸਿੰਘਾਂਵਾਲਾ, ਜ਼ੋਰਾ ਸਿੰਘ ਦੌਧਰ, ਵਿੱਕੀ ਫੂਲੇਵਾਲਾ, ਸ਼ਮਸ਼ੇਰ ਸਿੰਘ ਕੈਲਾ, ਜਰਨੈਲ ਸਿੰਘ ਦੁੱਨੇਕੇ ਸਾਬਕਾ ਡਿਪਟੀ ਮੇਅਰ, ਰਣਬੀਰ  ਸਿੰਘ ਲਾਲੀ ਸਾਬਕਾ ਜ਼ਿਲਾ ਪ੍ਰਧਾਨ, ਦਵਿੰਦਰ ਸਿੰਘ ਰਣੀਆਂ ਅਕਾਲੀ ਦਲ ਵਾਰਸ ਪੰਜਾਬ, ਵਜੀਰ ਸਿੰਘ ਸਾਬਕਾ ਸਕੱਤਰ, ਸੁਖਦੇਵ ਸਿੰਘ ਖੋਸਾ ਸਾਬਕਾ ਚੇਅਰਮੈਨ, ਬਲਵੀਰ ਸਿੰਘ ਤੂਰ ਸਾਬਕਾ ਸਰਪੰਚ ਨਾਹਲ ਖੋਟੇ, ਗੁਰਮੀਤ ਸਿੰਘ ਨੰਬਰਦਾਰ ਡਗਰੂ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਗੌਤਮ ਸੱਚਰ, ਬੂਟਾ ਸਿੰਘ ਦੌਲਤਪੁਰਾ ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ, ਰਵਦੀਪ ਸਿੰਘ ਸੰਘਾ ਦਾਰਾਪੁਰ ਸਰਕਲ ਪ੍ਰਧਾਨ , ਦਰਸ਼ਨ ਸਿੰਘ ਕਾਹਨ ਸਿੰਘ ਵਾਲਾ, ਸਿਮਰਜੀਤ ਸਿੰਘ ਰਿੱਕੀ, ਨਰਿੰਦਰ ਸਿੰਘ ਬੁੱਕਣ ਵਾਲਾ, ਨਵਤੇਜ ਸਿੰਘ ਬੁੱਕਣ ਵਾਲਾ, ਕੁਲਦੀਪ ਸਿੰਘ ਜੋਗੇਵਾਲਾ, ਜਸਪ੍ਰੀਤ ਸਿੰਘ ਵਿੱਕੀ ਕੌਂਸਲਰ, ਇੰਦਰਜੀਤ ਸਿੰਘ ਝੰਡੇਆਣਾ ਸੰਮਤੀ ਮੈਂਬਰ, ਜਸਪਾਲ ਸਿੰਘ ਖੋਸਾ ਪਾਂਡੋ, ਜਗਦੀਪ ਸਿੰਘ ਜੱਗੂ ਕੌਂਸਲਰ, ਗੁਰਪ੍ਰੀਤ ਸਿੰਘ ਧੱਲੇਕੇ, ਬਲਜੀਤ ਸਿੰਘ ਜਸ ਮੰਗੇਵਾਲਾ, ਜਸਵੀਰ ਸਿੰਘ ਸੋਨੂੰ, ਅੰਗਰੇਜ ਸਿੰਘ ਸਮਰਾ, ਜਤਿੰਦਰ ਕੁਮਾਰ ਜੀਤੂ, ਅਮਰਿੰਦਰ ਸਿੰਘ ਸੈਂਡੀ, ਨਿਖਿਲ ਮੋਗਾ, ਹੈਰੀ ਧਰਮਕੋਟ, ਦੀਪਇੰਦਰ ਸਿੰਘ ਦੀਪਕ ਸੰਧੂ ਸਾਬਕਾ ਕੌਂਸਲਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸ਼ਾਮਲ ਸਨ।