ਸ੍ਰੀ ਹੇਮਕੁੰਟ ਸੀਨੀਅਰ ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਮਜ਼ਦੂਰਾਂ ਦੇ ਸਨਮਾਨ ਵਿੱਚ ਮਜ਼ਦੂਰ ਦਿਵਸ ਮਨਾਇਆ

ਮੋਗਾ 30 ਅਪ੍ਰੈਲ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਵਿਦਿਆਰਥੀਆਂ ਦੇ
ਸਮੂਹਿਕ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ
ਦਿਵਸ ਮਨਾਏ ਜਾਂਦੇ ਹਨ।ਇਸ ਤਹਿਤ ਮਜ਼ਦੂਰਾਂ ਦੇ ਸਨਮਾਨ ਵਿੱਚ ਮਜ਼ਦੂਰ ਦਿਵਸ
ਸਤਿਕਾਰ ਨਾਲ ਮਨਾਇਆ ਗਿਆ ।ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਮਜ਼ਦੂਰਾਂ nun
ਸਮਰਪਿਤ ਰਹੀ। ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ,
ਕਵਿਤਾਵਾਂ ਰਾਹੀ ਮਜ਼ਦੂਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ
ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ ਦੀ ਹੱਡੀ
ਹਨ।ਅਧਿਆਪਕਾਂ ਵੱਲੋਂ ਵੀ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਣਾਦਇਕ ਭਾਸ਼ਣ
ਸਾਂਝੇ ਕਰਦੇ ਕਿਹਾ ਕਿ ਸਾਨੂੰ ਹਰ ਮਜ਼ਦੂਰ ਦੀ ਇੱਜ਼ਤ ਕਰਨੀ ਚਾਹੀਦੀ ਹੈ,ਅਤੇ ਉਹਨਾਂ
ਦੇ ਕੰਮ ਦੀ ਕਦਰ ਕਰਨੀ ਚਾਹੀਦੀ ਹੈ।ਸਕੂਲ ਦੇ ਵਿਦਿਆਰਥੀਆਂ ਵੱਲੋਂ ਭੱਠੇ ਤੇ ਜਾ ਕੇ
ਮਜ਼ਦੂਰਾਂ ਨਾਲ ਖੁਸ਼ੀਆਂ ਸਾਂਝੇ ਕਰਦੇ ਹੋਏ ਲੱਡੂ ਖਵਾਏ । ਇਸ ਕਾਰਜ ਰਾਹੀ
ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ
ਗਿਆ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ
ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਸ਼ੰਦੇਸ਼ ਵਿੱਚ ਕਿਹਾ ਕਿ ਮਜ਼ਦੂਰਾਂ ਦੇ
ਬਿਨਾਂ ਕਿਸੇ ਵੀ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ।ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ
ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆਂ ਕਰਨ ਅਤੇ ਇੱਜ਼ਤ ਕਰਨਾ ਸਾਡੀ ਜ਼ਿੰਮੇਵਾਰੀ ਹੈ।ਇਸ
ਮੌਕੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ
ਕਿ ਮਜ਼ਦੂਰ ਦਿਵਸ ਸਾਨੂੰ ਮਿਹਨਤ ਦੀ ਕਦਰ ਅਤੇ ਮਨੁੱਖਤਾ ਦੇ ਮੂਲ ਮੁੱਲਾਂ ਨੂੰ
ਸਮਝਣ ਦੀ ਸਿੱਖ ਦਿੰਦਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ
ਹਮੇਸ਼ਾ ਮੇਹਨਤ ਦਾ ਸਤਿਕਾਰ ਕਰਨ।


