ਵਾਰਡ ਨੰਬਰ 5 ਵਿੱਚ ਕਿਸੇ ਨੂੰ, ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ -- ਸੰਜੀਵ ਅਰੋੜਾ

ਮੋਗਾ, 8 ਮਈ(ਜਸ਼ਨ ) ਵਾਰਡ ਨੰਬਰ 5 ਵਿਚ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਮੁੱਖ ਸੇਵਾਦਾਰ ਸੰਜੀਵ ਕੁਮਾਰ ਅਰੋੜਾ ਜੋ ਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਲੋਕਾਂ ਦੀ ਮਦਦ ਕਰਨ ਨੂੰ ਤਿਆਰ ਰਹਿੰਦੇ ਹਨ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ , ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸੀਨੀਅਰ ਆਗੂ ਪਰਮਪਾਲ ਸਿੰਘ ਤਖਤੂਪੁਰਾ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ, ਜਸਮੀਤ ਸਿੰਘ ਵਿੱਕੀ ਸਰਪੰਚ ਵੱਲੋਂ ਵਾਰਡ ਨੰਬਰ 5 ਦੀ ਜੋ ਮੁੱਖ ਸੇਵਾਦਾਰ ਦੀ ਜੁੰਮੇਵਾਰੀ ਮੈਨੂੰ ਦਿੱਤੀ ਹੈ ਉਹ ਆਪਣੀ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੇ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ । ਉਹਨਾਂ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹੈ ਜਿਨਾਂ ਨੇ ਮੇਰੇ ਤੇ ਭਰੋਸਾ ਕਰਦੇ ਹੋਏ ਮੈਨੂੰ ਇਹ ਜਿੰਮੇਵਾਰੀ ਦਿੱਤੀ ਮੈਂ ਵਾਅਦਾ ਕਰਦਾ ਹਾਂ ਕਿ ਵਾਰਡ ਨੰਬਰ 5 ਦੇ ਵਿੱਚ ਕਿਸੇ ਵੀ ਮਹੱਲਾ ਨਿਵਾਸੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।ਜੋ ਵਾਰਡ ਨੰਬਰ 5 ਵਿੱਚ ਮੁਸ਼ਕਲਾਂ ਆ ਰਹੀਆਂ ਹਨ ਉਹਨਾਂ ਨੂੰ ਜਲਦੀ ਹੀ ਹੱਲ ਕਰਵਾਇਆ ਜਾਵੇਗਾ ਜਿਵੇਂ ਕਿ ਸੀਵਰੇਜ ਦੀ ਸਮੱਸਿਆ, ਗੰਦੇ ਪਾਣੀ ਦੀ ਸਮੱਸਿਆ ,ਸਟਰੀਟ ਲਾਈਟਾਂ ਦੀ ਸਮੱਸਿਆ, ਸਫਾਈ ਦੀ ਸਮੱਸਿਆ ਆਦਿ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ।


