ਨੌਜਵਾਨ ਵਰਗ ਦਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ,ਪਾਰਟੀ ਲਈ ਸ਼ੁਭ ਸੰਕੇਤ : ਹੈਪੀ ਭੁੱਲਰ

ਮੋਗਾ, 10 ਮਈ: (ਜਸ਼ਨ) - ਮੋਗਾ  ਜ਼ਿਲ੍ਹੇ ਵਿਚ  ਨੌਜਵਾਨ ਦਿੱਲਾਂ ਦੀ ਧਾਰਕਾਂ ਬਣੇ ਹੋਏ ਯੂਥ ਅਕਾਲੀ ਦਲ ਦੇ ਆਗੂ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਹਲਕਾ ਧਰਮਕੋਟ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਦਿਨੋ ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਫਤੇਹਗਢ੍ਹ ਪੰਜਤੂਰ ਤੋਂ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ  ਹੈਪੀ ਭੁੱਲਰ ਨੇ  ਕਿਹਾ ਕਿ ਹਲਕੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਦੇ ਪਿੱਛੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਰਾੜ ਦੀ ਸੁਚੱਜੀ ਅਗਵਾਈ ਅਤੇ ਲਗਾਤਾਰ ਲੋਕ ਸੰਪਰਕ ਵੱਡਾ ਕਾਰਨ ਹੈ ਜਿਨ੍ਹਾਂ ਨੇ ਹਲਕਾ ਧਰਮਕੋਟ ਦੀ ਵਾਂਗਡੋਰ ਸੰਭਾਲਦਿਆਂ ਪਾਰਟੀ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਬਰਜਿੰਦਰ ਸਿੰਘ ਬਰਾੜ ਨੇ ਹਲਕੇ ਦੇ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਪਾਰਟੀ ਨੂੰ ਸੰਗਠਿਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਹੈ ਜਿਸ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਵਰਗ ਨੂੰ ਨਾਲ ਜੋੜਨ ਲਈ ਯਤਨ ਹੋ ਰਹੇ ਹਨ। ਉਹਨਾਂ ਦੱਸਿਆ ਕਿ ਨੌਜਵਾਨ ਵਰਗ ਵੀ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ ਜੋ ਪਾਰਟੀ ਲਈ ਸ਼ੁਭ ਸੰਕੇਤ ਹਨ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਦੇਖ ਚੁੱਕੇ ਹਨ ਅਤੇ ਹੁਣ ਉਹਨਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ ਕਿਉਂਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਗੱਲ ਕੀਤੀ ਹੈ। ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਹਲਕਾ ਧਰਮਕੋਟ ਵਿੱਚ ਪਾਰਟੀ ਦੀ ਮਜ਼ਬੂਤੀ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵੱਡੀ ਤਾਕਤ ਵਜੋਂ ਉਭਰੇਗਾ।

ਉਹਨਾਂ ਕਿਹਾ ਕਿ ਬਰਜਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਵਰਕਰਾਂ ਨੂੰ ਇਕੱਠਾ ਕਰਕੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਹਲਕੇ ਦੇ ਵਿੱਚ ਪਾਰਟੀ ਲਈ ਬਣ ਰਿਹਾ ਸਕਾਰਾਤਮਕ ਮਾਹੌਲ ਆਉਣ ਵਾਲੀਆਂ ਚੋਣਾਂ ਵਿੱਚ ਵੱਡੇ ਨਤੀਜੇ ਦੇਵੇਗਾ।

ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਯੂਥ ਅਕਾਲੀ ਦਲ ਵੀ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ ਤਾਂ ਜੋ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਅਤੇ ਲੋਕਹਿਤੈਸ਼ੀ ਦਿਸ਼ਾ ਦਿੱਤੀ ਜਾ ਸਕੇ।