ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਗਿਆ ਇੰਟਰਨੈਸ਼ਨਲ ਨਰਸ ਡੇ

ਮੋਗਾ, 12 ਮਈ (jashan ) : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਿਮੰਗ ਬਡਜ਼ ਸਕੂਲ ਮੋਗਾ ਵਿਖੇ ਇੰਟਰਨੈਸ਼ਨਲ ਨਰਸ ਡੇ ਦੇ ਮੌਕੇ ‘ਤੇ ਵਿਸ਼ੇਸ਼ ਸਵੇਰ ਦੀ ਸਭਾ ਦਾ
ਆਯੋਜਨ ਕੀਤਾ ਗਿਆ। ਇਹ ਸਭਾ ਗਰੁੱਪ ਚੇਅਰਮੈਨ ਡਾ. ਸੰਜੀਵ
ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਦੀ ਅਗਵਾਈ ਹੇਠ
ਕਰਵਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ
ਨਾਲ ਭਾਗ ਲੈਂਦੇ ਹੋਏ ਨਰਸਿੰਗ ਦਿਵਸ ਨਾਲ ਸੰਬੰਧਿਤ ਚਾਰਟ
ਪ੍ਰਦਰਸ਼ਿਤ ਕੀਤੇ ਅਤੇ ਇਸ ਦਿਨ ਦੇ ਮਹੱਤਵ ਬਾਰੇ ਲੇਖ ਅਤੇ ਵਿਚਾਰ ਪੇਸ਼
ਕੀਤੇ। ਵਿਦਿਆਰਥੀਆਂ ਨੇ ਆਪਣੇ ਸੰਬੋਧਨ ਵਿੱਚ ਹਸਪਤਾਲਾਂ ਵਿੱਚ
ਨਰਸਿੰਗ ਸਟਾਫ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਨਰਸਾਂ ਮਰੀਜ਼ਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ
ਸਮੇਂ ਸਿਰ ਦਵਾਈਆਂ ਦੇਣਾ, ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਾ,
ਡਾਕਟਰਾਂ ਦੀ ਸਹਾਇਤਾ ਕਰਨਾ ਅਤੇ ਐਮਰਜੈਂਸੀ ਹਾਲਾਤਾਂ ਵਿੱਚ
ਤੁਰੰਤ ਸੇਵਾਵਾਂ ਮੁਹੱਈਆ ਕਰਵਾਉਣ ਜਿਹੇ ਅਹਿਮ ਕੰਮ
ਨਿਭਾਉਂਦੀਆਂ ਹਨ। ਨਰਸਾਂ ਦਿਨ-ਰਾਤ ਆਪਣੀ ਡਿਊਟੀ
ਨਿਭਾਉਂਦੀਆਂ ਹਨ ਅਤੇ ਮਰੀਜ਼ਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ
ਹੌਸਲਾ ਦਿੰਦੀਆਂ ਹਨ। ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਨਰਸਾਂ ਦੀ
ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਪਿਆਰ ਸਾਡੇ ਸਮਾਜ ਲਈ
ਪ੍ਰੇਰਣਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਿੲੰਟਰਨੈਸ਼ਨਲ ਨਰਸ ਡੇ
ਦੇ ਇਤਿਹਾਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ
ਦਿਵਸ ਹਰ ਸਾਲ 12 ਮਈ ਨੂੰ ਫਲੋਰੈਂਸ ਨਾਿੲਟੀਂਗੇਲ ਦੇ ਜਨਮ ਦਿਵਸ ਦੇ
ਉਪਲੱਖ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੂੰ ਆਧੁਨਿਕ ਨਰਸਿੰਗ
ਦੀ ਸੰਸਥਾਪਕ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਆਪਣਾ ਜੀਵਨ
ਮਰੀਜ਼ਾਂ ਦੀ ਸੇਵਾ ਲਈ ਸਮਰਪਿਤ ਕੀਤਾ ਅਤੇ ਨਰਸਿੰਗ ਖੇਤਰ ਵਿੱਚ ਵਿਸ਼ੇਸ਼
ਯੋਗਦਾਨ ਪਾਇਆ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵੀ ਇਸ
ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਰਸਾਂ ਦੀ ਸੇਵਾ
ਭਾਵਨਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ
ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ
ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਹਰ ਵਿਅਕਤੀ ਨੂੰ ਉਨ੍ਹਾਂ ਦੇ ਕੰਮ
ਦਾ ਸਤਿਕਾਰ ਕਰਨਾ ਚਾਹੀਦਾ ਹੈ।


