ਕਾਂਗਰਸ ਦੇ ਸੀਨੀਅਰ ਆਗੂ , ਅਕਾਲੀ ਦਲ ਬਾਦਲ ਵਿੱਚ ਸ਼ਾਮਲ

ਜੈਤੋ, 13 ਮਈ (ਮਨਜੀਤ ਸਿੰਘ ਢੱਲਾ) — ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਢੱਲਾ (ਬੱਲੀ) ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਸ਼ਾਮਿਲ ਹੋਣਾ ਵਿਧਾਨ ਸਭਾ ਹਲਕਾ ਜੈਤੋ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਵਿਕਾਸ ਮੰਨਿਆ ਜਾ ਰਿਹਾ ਹੈ।ਇਹ ਸ਼ਾਮਿਲ ਹੋਣ ਦੀ ਰਸਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ, ਜਿੱਥੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਬਲਦੇਵ ਸਿੰਘ ਢੱਲਾ ਨੂੰ ਸਿਰਪਾਓ ਭੇਟ ਕਰਕੇ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਾਰਟੀ ਵਿੱਚ ਆਉਣ ਵਾਲੇ ਹਰ ਨਵੇਂ ਮੈਂਬਰ ਦਾ ਪੂਰਾ ਮਾਣ-ਸਨਮਾਨ ਕੀਤਾ ਜਾਂਦਾ ਹੈ।ਸੂਬਾ ਸਿੰਘ ਬਾਦਲ ਨੇ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ 2026 ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਰਡ ਨੰਬਰ 4 ਤੋਂ ਬਲਦੇਵ ਸਿੰਘ ਢੱਲਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਜੋਂ ਉਤਾਰਿਆ ਜਾਵੇਗਾ।ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਗੁਰਮੀਤ ਸਿੰਘ ਬਰਾੜ (ਜੈਤੋ), ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਾਲੀ ਬਾਦਲ, ਰਕੇਸ਼ ਕੁਮਾਰ ਘੋਚਾ, ਨਿਰਮਲ ਸਿੰਘ ਡੋਡ, ਜਸਪਾਲ ਸਿੰਘ ਕਾਂਟਾ, ਪਰਮਜੀਤ ਸਿੰਘ ਬੁਰਜ, ਕੁਲਦੀਪ ਸਿੰਘ,ਹਰਦੀਪ ਸਿੰਘ, ਅੰਗਰੇਜ਼ ਸਿੰਘ ਝੱਖੜਵਾਲਾ,ਅਤੇ ਹੋਰ ਪਾਰਟੀ ਦੇ ਆਗੂ ਵੀ ਹਾਜ਼ਰ ਸਨ