ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਲੀਨ ਸ਼ਰਮਾ ਅਤੇ ਮੈਰੀਟੋਰੀਅਸ ਵਿਦਿਆਰਥਣਾਂ ਦੇ ਸਨਮਾਨ ਲਈ ਸਮਾਰੋਹ ਆਯੋਜਿਤ

ਜੈਤੋ,15 ਮਈ (ਮਨਜੀਤ ਸਿੰਘ ਢੱਲਾ )- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵੱਲੋਂ 10ਵੀਂ ਜਮਾਤ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਲੀਨ ਸ਼ਰਮਾ ਸਮੇਤ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਅਵਨੀਤ ਕੌਰ, ਏਕਮਦੀਪ ਕੌਰ ਅਤੇ ਸਿਮਰਨਜੀਤ ਕੌਰ ਅਤੇ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ।
ਇਹ ਸਮਾਰੋਹ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਰਪ੍ਰਸਤ ਸ਼੍ਰੀ ਪਵਨ ਕੁਮਾਰ, ਪ੍ਰਧਾਨ ਰਾਕੇਸ਼ ਰੋਮਾਨਾ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖਜ਼ਾਨਚੀ ਅਨਿਲ ਬਾਂਸਲ, ਸਹਿ ਸਕੱਤਰ ਪੰਕਜ ਸਿੰਗਲਾ, ਡਿਪਟੀ ਮੈਨੇਜਰ ਮੁਕੇਸ਼ ਗੋਇਲ, ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ, ਮੈਂਬਰ ਸਾਹਿਲ ਮਿੱਤਲ, ਅਸ਼ੋਕ ਤਾਇਲ, ਦਿਪਾਂਸ਼ੂ ਗੋਇਲ, ਰਿੰਕੂ ਬਾਂਸਲ, ਵਰੁਣ ਲੋਹੀਆ ਅਤੇ ਸੰਜੀਵ ਕੁਮਾਰ ਬਾਂਸਲ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ਼ਾਮਲ ਹੋਏ।
ਸਮਾਰੋਹ ਦੌਰਾਨ ਵਿਦਿਆਰਥੀਆਂ ਦਾ ਰੋਡ ਸ਼ੋਅ ਰਾਹੀਂ ਸ਼ਹਿਰ ਵਿੱਚ ਸਵਾਗਤ ਕੀਤਾ ਗਿਆ ਅਤੇ ਸਕੂਲ ਪਹੁੰਚਣ ‘ਤੇ ਮਾਂ ਸਰਸਵਤੀ ਦੇ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।
ਪ੍ਰਬੰਧਕੀ ਕਮੇਟੀ ਵੱਲੋਂ ਹਰਲੀਨ ਸ਼ਰਮਾ ਨੂੰ 51,000 ਰੁਪਏ ਦਾ ਚੈੱਕ, ਮੈਰਿਟ ਵਿੱਚ ਆਉਣ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ 5,100–5,100 ਰੁਪਏ ਅਤੇ 95 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1,100–1,100 ਰੁਪਏ ਦੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਕੁਸਮ ਕਾਲੜਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਜੈਤੋ ਮੰਡੀ ਬੁਕਸ ਸੇਲਰ ਐਸੋਸੀਏਸ਼ਨ ਵੱਲੋਂ ਵੀ 5,100 ਰੁਪਏ ਨਗਦ ਅਤੇ ਤੋਹਫਿਆਂ ਨਾਲ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਪ੍ਰਕਾਸ਼ ਸਿੰਘ ਭੱਟੀ ਅਤੇ ਜਤਿੰਦਰ ਕੁਮਾਰ ਜੀਤੂ ਬਾਂਸਲ, ਆਸ਼ੂ ਮਿੱਤਲ, ਨਵਜੋਤ ਸਿੰਘ ਨਵੀਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਵੀ ਰੋਡ ਸੋ਼ਅ ਦੌਰਾਨ ਭਰਵਾਂ ਸਵਾਗਤ ਕੀਤਾ ਗਿਆ।


