ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਚੁਣੋ, ਨਹੀਂ ਤਾਂ ਪੰਜ ਸਾਲ ਹੋ ਸਕਦੇ ਹਨ ਖਰਾਬ : ਗਗਨ ਨੌਹਰੀਆ

ਮੋਗਾ,22 ਮਈ(ਜਸ਼ਨ )ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ ਅਤੇ ਵੱਖ-ਵੱਖ ਧਿਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਮਾਜਸੇਵੀ ਅਤੇ ਸ਼ਿਵਸੈਨਾ ਹਿੰਦੁਸਤਾਨ ਦੇ ਪੰਜਾਬ ਉੱਪ ਪ੍ਰਧਾਨ ਗਗਨ ਨੌਰੀਆ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਤਰੀਕ ਨੂੰ ਪੈਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੌਰਾਨ ਸਾਫ਼-ਸੁਥਰੇ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਆਪਣਾ ਸਮਰਥਨ ਦੇਣ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਆਪਣੇ ਵਾਰਡਾਂ ਅਤੇ ਮਹੱਲਿਆਂ ਵਿੱਚ ਗਲੀਆਂ, ਨਾਲੀਆਂ, ਸੀਵਰੇਜ ਅਤੇ ਹੋਰ ਵਿਕਾਸ ਕਾਰਜ ਕਰਵਾਏ ਹਨ, ਉਹੀ ਲੋਕਾਂ ਦੇ ਅਸਲ ਹੱਕਦਾਰ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜਾ ਉਮੀਦਵਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਂਝੀ ਬਣਦਾ ਹੈ ਅਤੇ ਹਰ ਸਮੇਂ ਲੋਕਾਂ ਦੇ ਨਾਲ ਖੜ੍ਹਦਾ ਹੈ, ਉਸ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।
ਗਗਨ ਨੌਰੀਆ ਨੇ ਕਿਹਾ ਕਿ ਜੇਕਰ ਲੋਕ ਕਿਸੇ ਮਾੜੇ ਜਾਂ ਗੈਰ-ਜ਼ਿੰਮੇਵਾਰ ਉਮੀਦਵਾਰ ਨੂੰ ਚੁਣ ਲੈਂਦੇ ਹਨ ਤਾਂ ਫਿਰ ਪੰਜ ਸਾਲ ਤੱਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਹਰ ਵੋਟਰ ਨੂੰ ਆਪਣੀ ਵੋਟ ਦੀ ਮਹੱਤਤਾ ਨੂੰ ਸਮਝਦੇ ਹੋਏ ਸੋਚ-ਵਿਚਾਰ ਕਰਕੇ ਫੈਸਲਾ ਲੈਣਾ ਚਾਹੀਦਾ ਹੈ।
ਉਨ੍ਹਾਂ ਆਖਿਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ ਜਾਂ ਕਿਸੇ ਲਾਲਚ ਵਿੱਚ ਆ ਕੇ ਨਹੀਂ, ਸਗੋਂ ਇਮਾਨਦਾਰ ਅਤੇ ਭਰਿਸ਼ਟਾਚਾਰ ਰਹਿਤ ਜੌ ਕਿ ਆਵਦੇ ਫਾਇਦੇ ਵਾਸਤੇ ਵਿਰੋਧੀਆਂ ਦੀਆਂ ਸ਼ਿਕਾਇਤਾਂ ਕਾਰਪੋਰੇਸ਼ਨ ਅਤੇ ਪੁਲਿਸ ਮਹਿਕਮੇ ਵਿੱਚ ਨਜਾਇਜ਼ ਤੌਰ ਤੇ ਕਰਦੇ ਹਨ ਉਹਨਾਂ ਤੋਂ ਬਚੋ ,ਕਾਬਲ ਅਤੇ ਲੋਕ ਸੇਵਾ ਕਰਨ ਵਾਲੇ ਉਮੀਦਵਾਰਾਂ ਨੂੰ ਚੁਣਨ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ।


