ਸ਼੍ਰੋਮਣੀ ਅਕਾਲੀ ਦਲ ਵਲੋਂ ਮਨੋਜ ਭੱਲਾ ਦੀ ਵਪਾਰੀ ਵਰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਵਜੋਂ ਨਿਯੁਕਤੀ ਸ਼ੁੱਭ ਸ਼ਗਨ :ਨਿਹਾਲ ਭੁੱਲਰ , ਭਾਰਤੀ ਪੱਤੋ,ਰਾਜਵਿੰਦਰ ਸਿੰਘ

ਨਿਹਾਲ ਸਿੰਘ ਵਾਲਾ , 8 ਜੂਨ (ਜਸ਼ਨ )ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ , ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੋਗਾ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ ਦੇ ਪੁਰਾਣੇ ਵਰਕਰ ਮਨੋਜ ਭੱਲਾ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਪ੍ਰਧਾਨ ਵਪਾਰ ਵਰਗ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਸਮਰਥਕਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਬਾਘਾਪੁਰਾਣਾ ਤੋਂ  ਪਵਨ ਗੋਇਲ ਬਾਘਾਪੁਰਾਣਾ ਅਤੇ  ਹਲਕਾ ਮੋਗਾ ਸ਼੍ਰੀ ਵਿਨੋਦ ਕੁਮਾਰ ਕੱਕੜ ਮੋਗਾ ਦੀਆਂ  ਨਿਯੁਕਤੀਆਂ  ਨਾਲ ਪਾਰਟੀ ਨੂੰ 2027 ਦਾ ਮੋਰਚਾ ਫਤਿਹ ਕਰਨਾ ਹੋਰ ਸੁਖਾਲਾ ਹੋ ਜਾਵੇਗਾ।
"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਮਨੋਜ ਭਁਲਾਂ ਨੇ ਪਾਰਟੀ ਹਾਈਕਮਾਂਡ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ,ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ , ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੋਗਾ  ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਸੌਂਪੀ ਗਈ ਜਿੰਮੇਵਾਰੀ  ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।