ਸਵ. ਸ਼੍ਰੀ ਰਾਜ ਪਾਲ ਨੇਹਰਾ ਜੀ ਦੀ ਅੱਧੀ ਬਰਸੀ ਮੌਕੇ ਬਿਰਧ ਆਸ਼ਰਮ ਵਿੱਚ ਫਲ ਅਤੇ ਲੱਡੂ ਵੰਡੇ

ਫਗਵਾੜਾ ( jashan  ): ਮਨੁੱਖੀ ਅਧਿਕਾਰ ਕੌਂਸਲ ਇੰਡੀਆ ਦੇ ਸਟੇਟ ਪ੍ਰਧਾਨ (ਐਂਟੀ ਕਰਪਸ਼ਨ ਸੈੱਲ) ਰਮਨ ਨੇਹਰਾ ਅਤੇ ਜ਼ਿਲ੍ਹਾ ਪ੍ਰਧਾਨ ਨੰਦ ਸੋਨੀ ਵੱਲੋਂ ਪਿੰਡ ਵਿਰਕ ਸਥਿਤ ਬਿਰਧ ਆਸ਼ਰਮ ਵਿੱਚ ਸਵ. ਸ਼੍ਰੀ ਰਾਜ ਪਾਲ ਨੇਹਰਾ ਜੀ (ਰਮਨ ਨੇਹਰਾ ਦੇ ਪਿਤਾ ਜੀ) ਦੀ ਅੱਧੀ ਬਰਸੀ ਮੌਕੇ ਬਜ਼ੁਰਗਾਂ ਨੂੰ ਫਲ ਅਤੇ ਲੱਡੂ ਵੰਡੇ ਗਏ।ਇਸ ਮੌਕੇ ਦੋਵਾਂ ਆਗੂਆਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਰਮਨ ਨੇਹਰਾ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਯਾਦ ਨਾਲ ਜੁੜੇ ਦਿਨਾਂ 'ਤੇ ਲੋੜਵੰਦਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਿਅਕਤੀ ਨੂੰ ਅਜਿਹੇ ਮੌਕਿਆਂ 'ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿੱਚ ਸੇਵਾ, ਦਇਆ ਅਤੇ ਮਨੁੱਖਤਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।ਇਸ ਮੌਕੇ ਬਿਰਧ ਆਸ਼ਰਮ ਦੇ ਅਹੁਦੇਦਾਰ, ਸਟਾਫ਼ ਅਤੇ ਪਿੰਡ ਵਾਸੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।