ਮੋਗਾ ਦੇ ਵਾਰਡ ਨੰਬਰ-28 ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਲਈ ਦਿੱਤੇ ਨਿਰਦੇਸ਼: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 6 ਜੁਲਾਈ (JASHAN ) : ਮੋਗਾ ਵਿਧਾਨ ਸਭਾ ਹਲਕੇ ਦੀ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਐਤਵਾਰ ਨੂੰ ਕੌਂਸਲਰ ਗੁਰਵਿੰਦਰ ਕੌਰ ਦੇ ਵਾਰਡ ਨੰਬਰ-28 ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਹੁੰਦਾ ਹੈ, ਜਿਸ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝ ਕੇ ਤੁਰੰਤ ਹੱਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਇਲਾਕਾ ਵਾਸੀਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ ਦੇ ਜਲਦੀ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ ਗਏ। ਡਾ. ਅਰੋੜਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ, ਬਿਹਤਰ ਬੁਨਿਆਦੀ ਸਹੂਲਤਾਂ ਅਤੇ ਲੋਕ ਹਿੱਤ ਨੀਤੀਆਂ ਨੂੰ ਤਰਜੀਹ ਦਿੰਦਿਆਂ ਲਗਾਤਾਰ ਕੰਮ ਕਰ ਰਹੀ ਹੈ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।