ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਗੁਰਮੀਤ ਸਿੰਘ ਗਗੜਾ

ਕੋਟ ਈਸੇ ਖਾਂ, 10 ਜਲਾਈ (jashan ) ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਲਈ ਪਾਰਟੀ ਵਰਕਰਾਂ ਦੀ ਇਕਜੁਟਤਾ ਅਤੇ ਨਿਸ਼ਠਾ ਸਭ ਤੋਂ ਵੱਡੀ ਤਾਕਤ ਹੈ। ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਭਾਵਨਾਵਾਂ, ਹੱਕਾਂ ਅਤੇ ਲੋਕ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਇਸ ਦੇ ਸਮਰਪਿਤ ਵਰਕਰ ਹਨ, ਜਿਨ੍ਹਾਂ ਦੀ ਮਿਹਨਤ ਅਤੇ ਲੋਕਾਂ ਨਾਲ ਜੁੜਾਅ ਸਦਕਾ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਆਗੂ ਅਤੇ ਵਰਕਰ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਇਕਜੁਟਤਾ ਹੀ ਉਹ ਤਾਕਤ ਹੈ ਜੋ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰ ਸਕਦੀ ਹੈ ਅਤੇ ਪਾਰਟੀ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾ ਸਕਦੀ ਹੈ। ਗੁਰਮੀਤ ਸਿੰਘ ਗਗੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸ਼ਾਸਨ ਦੌਰਾਨ ਪੰਜਾਬ ਦੇ ਵਿਕਾਸ ਲਈ ਅਨੇਕਾਂ ਲੋਕ ਭਲਾਈ ਦੇ ਕੰਮ ਕੀਤੇ ਅਤੇ ਅੱਗੇ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਦੇ ਵਿਚਕਾਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਚਾਹੀਦਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਹੀ ਇੱਕ ਸੱਚੇ ਵਰਕਰ ਦੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਵੀ ਪਾਰਟੀ ਲਈ ਬਹੁਤ ਮਹੱਤਵਪੂਰਨ ਹੈ। ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਇੱਕ ਮਜ਼ਬੂਤ ਰਾਜਨੀਤਿਕ ਮੰਚ ਤਿਆਰ ਹੋ ਸਕੇ।


