ਲੋਕ ਮਿਲਣੀਆਂ 'ਚ *"ਸਾਡੇ ਪੰਜਾਬ ਦਾ ਇੱਕੋ ਨਾਅਰਾ—ਭਗਵੰਤ ਮਾਨ ਸਰਕਾਰ ਦੁਬਾਰਾ"* ਦੇ ਨਾਅਰੇ ਗੂੰਜਣ ਲੱਗੇ

ਵਾਰਡ ਨੰਬਰ-43 ਵਿੱਚ ਲੋਕ ਮਿਲਣੀ ਸਮਾਗਮ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੋਗਾ, 8 ਜੁਲਾਈ ( jashan  ) : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਮੋਗਾ ਵਿਧਾਨ ਸਭਾ ਹਲਕੇ ਦੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-43 ਵਿੱਚ ਲੋਕ ਮਿਲਣੀ ਸਮਾਗਮ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਲੋਕ ਮਿਲਣੀ ਸਮਾਗਮ ਵਿੱਚ ਮੋਗਾ ਨਗਰ ਨਿਗਮ ਦੀ ਮੇਅਰ ਵਿਨੈਪਾਲ ਕੌਰ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਕੌਂਸਲਰ ਰੇਣੂ ਰਾਣੀ, ਸੰਗਠਨ ਇੰਚਾਰਜ ਜਗਦੀਸ਼ ਸ਼ਰਮਾ ,ਅਜੈ ਕੁਮਾਰ, ਨੌਜਵਾਨ ਆਗੂ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹੰਸਰਾਜ ਸਿੰਘ ਨਾਹਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂਬੱਧ ਹੱਲ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ "ਪੰਜਾਬ ਦਾ ਇੱਕੋ ਨਾਅਰਾ—ਭਗਵੰਤ ਮਾਨ ਸਰਕਾਰ ਦੁਬਾਰਾ।" ਲੋਕਾਂ ਦਾ ਭਰੋਸਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਵਿਸ਼ਵਾਸ ਨਾਲ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੋਗਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਸਥਾਨਕ ਸਮੱਸਿਆਵਾਂ ਵਿਧਾਇਕਾ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕਾ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਹਾਜ਼ਰ ਲੋਕਾਂ ਨੇ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਧਾਇਕਾ ਦਾ ਧੰਨਵਾਦ ਵੀ ਕੀਤਾ।