ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 32 ਵਿੱਚ ਵਿਸ਼ਵਕਰਮਾ ਚੌਕ ਤੋਂ ਬੁੱਕਣਵਾਲਾ ਰੋਡ ਤੱਕ ਸੜਕ 'ਤੇ ਪ੍ਰੀਮਿਕਸ ਕਾਰਪੇਟ ਪਾਉਣ ਦੇ ਕੰਮ ਦਾ ਕੀਤਾ ਸ਼ੁਭ ਆਰੰਭ

ਮੋਗਾ, 19 ਜੁਲਾਈ (purba ) : ਮੋਗਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਐਤਵਾਰ ਨੂੰ ਵਾਰਡ ਨੰਬਰ 32 ਵਿੱਚ ਵਿਸ਼ਵਕਰਮਾ ਚੌਕ ਤੋਂ ਬੁੱਕਣਵਾਲਾ ਰੋਡ ਤੱਕ ਸੜਕ 'ਤੇ ਪ੍ਰੀਮਿਕਸ ਕਾਰਪੇਟ (ਪੀਸੀ) ਪਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਮੋਗਾ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਕੌਂਸਲਰ ਗੁਰਵਿੰਦਰਜੀਤ ਸਿੰਘ ਬੱਬਲੂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ। ਇਸ ਦੌਰਾਨ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਆਧੁਨਿਕ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੋਗਾ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਜਿਸ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।


