ਮੋਗਾ ਦੇ ਵਾਰਡ ਨੰਬਰ 29 ਵਿੱਚ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੋਗਾ, 19 ਜੁਲਾਈ(jashan ): ਮੋਗਾ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਨਗਰ ਨਿਗਮ ਦੇ ਵਾਰਡ ਨੰਬਰ 29 ਵਿੱਚ ਕੌਂਸਲਰ ਮਿਲਾਪ ਸਿੰਘ ਦੇ ਵਾਰਡ ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਹੱਲ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਮੋਗਾ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ ਸਮੇਤ ਨਗਰ ਨਿਗਮ ਦੇ ਹੋਰ ਕੌਂਸਲਰ ਵੀ ਹਾਜ਼ਰ ਸਨ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਵਿਧਾਇਕਾ ਨੇ ਕਿਹਾ, "ਪੰਜਾਬ ਦਾ ਇੱਕ ਹੀ ਨਾਰਾ, ਭਗਵੰਤ ਮਾਨ ਸਰਕਾਰ ਦੁਬਾਰਾ।" ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸ਼ਹਿਰੀ ਅਤੇ ਪਿੰਡਾਂ ਦੇ ਖੇਤਰਾਂ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਦੌਰਾਨ ਵਾਰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ਲਾਘਾ ਕਰਦਿਆਂ ਵਿਧਾਇਕਾ ਦਾ ਸਵਾਗਤ ਕੀਤਾ।


