ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਐਮ.ਡੀ.ਐੱਫ. ਫੰਡ ਨਾਲ ਵਾਰਡ ਨੰਬਰ 6 ਦੀ ਧੀਰ ਕਲੋਨੀ ਵਿੱਚ ਸੜਕ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਮੋਗਾ, 29 ਜੁਲਾਈ (JASHAN ) – ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਵਾਰਡ ਨੰਬਰ 6 ਦੀ ਧੀਰ ਕਲੋਨੀ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਐਮ.ਡੀ.ਐੱਫ. ਤਹਿਤ ਜਾਰੀ ਕੀਤੇ ਗਏ ਫੰਡਾਂ ਨਾਲ ਬਣਨ ਵਾਲੀਆਂ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੋਗਾ ਦੀ ਮੇਅਰ ਸ੍ਰੀਮਤੀ ਵਿਨੇਪਾਲ ਕੌਰ, ਵਾਰਡ ਦੀ ਕੌਂਸਲਰ ਸ੍ਰੀਮਤੀ ਰਮਨਦੀਪ ਕੌਰ ਖੋਸਾ ਅਤੇ ਸਮਾਜ ਸੇਵੀ ਸਰਦਾਰ ਪੰਮਾ ਖੋਸਾ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨ ਕਰਨ ਵਿੱਚ ਨਹੀਂ, ਸਗੋਂ ਕੀਤੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ, ਹਰ ਗਲੀ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਡਾ. ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਸ ਮੌਕੇ ਹਾਜ਼ਰ ਜਨ-ਪ੍ਰਤੀਨਿਧੀਆਂ ਨੇ ਕਿਹਾ ਕਿ ਸਰਕਾਰ ਦਾ ਮਕਸਦ "ਰੰਗਲਾ ਪੰਜਾਬ, ਵਿਕਸਤ ਪੰਜਾਬ" ਦੇ ਸੰਕਲਪ ਨੂੰ ਸਾਕਾਰ ਕਰਨਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਟੀਚੇ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।