*ਭਾਜਪਾ ਜ਼ਿਲ੍ਹਾ ਦਫ਼ਤਰ ਵਿੱਚ ਆਜ਼ਾਦੀ ਦਿਵਸ ਸਮਾਰੋਹ, ਡਾ. ਹਰਜੋਤ ਕਮਲ ਨੇ ਲਹਿਰਾਇਆ ਰਾਸ਼ਟਰੀ ਝੰਡਾ*

ਮੋਗਾ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦੁੱਨੇਕੇ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ।
ਇਸ ਮੌਕੇ ਭਾਜਪਾ ਦੇ ਵਰਕਰਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ। ਝੰਡਾ ਲਹਿਰਾਉਣ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਆਪਣੇ ਸੰਬੋਧਨ ਦੌਰਾਨ ਡਾ. ਹਰਜੋਤ ਕਮਲ ਨੇ ਦੇਸ਼ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਨੂੰ ਇਹ ਆਜ਼ਾਦੀ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਦੇ ਪਰਵਾਨਿਆਂ ਦੇ ਸੰਘਰਸ਼, ਤਿਆਗ ਅਤੇ ਬਲੀਦਾਨ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਰਾਸ਼ਟਰ ਹਿੱਤ ਨੂੰ ਸਰਵਉੱਚ ਮੰਨਦਿਆਂ ਸਮਾਜ ਅਤੇ ਦੇਸ਼ ਦੀ ਸੇਵਾ ਲਈ ਨਿਰੰਤਰ ਕਾਰਜ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਦਾ ਵੀ ਮੌਕਾ ਹੈ।
ਸਮਾਰੋਹ ਦੌਰਾਨ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। 'ਭਾਰਤ ਮਾਤਾ ਦੀ ਜੈ' ਅਤੇ 'ਵੰਦੇ ਮਾਤਰਮ' ਦੇ ਨਾਅਰਿਆਂ ਨਾਲ ਸਮਾਗਮ ਵਾਲੀ ਥਾਂ ਗੂੰਜ ਉੱਠੀ। ਅੰਤ ਵਿੱਚ ਸਾਰੇ ਵਰਕਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਇਸ ਮੌਕੇ ਤੇ ਸ. ਨਿਧੜਕ ਸਿੰਘ ਬਰਾੜ, ਸ਼ਮਸ਼ੇਰ ਸਿੰਘ ਕੈਲਾ, ਮੁਖਤਿਆਰ ਸਿੰਘ ਰਿਟਾ. ਐਸ.ਪੀ., ਰਾਜਪਾਲ ਠਾਕੁਰ, ਭੁਪਿੰਦਰ ਹੈਪੀ, ਮਨਿੰਦਰ ਜੌੜਾ, ਦਵਿੰਦਰ ਸਿੰਘ, ਗਗਨਦੀਪ ਸਿੰਘ, ਕੁਲਭੂਸ਼ਣ ਜੈਦਕਾ, ਰਾਮ ਸ਼ਰਨ, ਸੰਜੀਵ ਸ਼ਰਮਾ ਸੋਨੂੰ, ਰੁਦਰ ਸ਼ਰਮਾ, ਨਿਰਮਲ ਸਿੰਘ ਲੰਢੇਕੇ, ਇਕਬਾਲ ਸਿੰਘ ਕਾਲਾ, ਵਿਨੀਤ ਬਜਾਜ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਭਾਜਪਾ ਸਾਥੀ ਹਾਜ਼ਰ ਸਨ।


