Navigation
ਮੁੱਖ ਪੰਨਾ
ਜ਼ਿਲ੍ਹਾ ਮੋਗਾ
ਖ਼ਬਰਾਂ
ਸ਼ਖਸੀਅਤਾਂ
ਕਾਂਗਰਸ
ਭਾਰਤੀ ਜਨਤਾ ਪਾਰਟੀ
ਸ਼ਰੋਮਣੀ ਅਕਾਲੀ ਦਲ
ਆਮ ਆਦਮੀ ਪਾਰਟੀ
ਬਹੁਜਨ ਸਮਾਜ ਪਾਰਟੀ
ਕਮਿੳੂਨਿਸਟ ਪਾਰਟੀ
ਹੋਰ ਸਿਆਸੀ ਆਗੂ
ਗ਼ੈਰ ਸਿਆਸੀ
ਐਨ.ਆਰ.ਆਈ.
ਧਾਰਮਿਕ ਸ਼ਖਸੀਅਤਾਂ
ਧਰਮ ਤੇ ਵਿਰਸਾ
ਲਿਖਾਰੀ
ਕਲਾਕਾਰ
ਡਾਇਰੈਕਟਰੀ
ਪਿੰਡ
ਮੋਗਾ ਬਲਾਕ ਦੇ ਪਿੰਡ
ਬਾਘਾਪੁਰਾਣਾ ਬਲਾਕ ਦੇ ਪਿੰਡ
ਨਿਹਾਲ ਸਿੰਘ ਵਾਲਾ ਬਲਾਕ ਦੇ ਪਿੰਡ
ਧਰਮਕੋਟ ਬਲਾਕ ਦੇ ਪਿੰਡ
ਵਾਰਡ ਨੰਬਰ-7 ਵਿੱਚ ਸੈਂਕੜੇ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 17 ਅਗਸਤ (purba ) :
ਮੋਗਾ ਸ਼ਹਿਰ ਦੇ ਵਾਰਡ ਨੰਬਰ-7 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਵਾਰਡ ਨੰਬਰ-7 ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਪਰਿਵਾਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਵਾਰਡ ਇੰਚਾਰਜ ਗੁਰਬਚਨ ਸਿੰਘ ਗਿੱਲ, ਰਾਜਨ ਵੀਰ ਅਤੇ ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਵਾਰਡ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।