ਅਪੰਗ ਵਿਅਕਤੀਆਂ ਲਈ ਜ਼ਿਲੇ  ‘ਚ 11 ਤੋਂ 27 ਜੁਲਾਈ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਮੋਗਾ 7 ਜੁਲਾਈ(ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਪੰਗ ਵਿਅਕਤੀਆਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲੇ ‘ਚ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਇਹ ਕੈਂਪ 11 ਜੁਲਾਈ, 2017 ਨੂੰ ਕਮਿਊਨਿਟੀ ਹੈਲਥ ਸੈਂਟਰ ਢੁੱਡੀਕੇ, 13 ਜੁਲਾਈ ਨੂੰ ਮੁੱਢਲਾ ਸਿਹਤ ਕੇਂਦਰ ਧਰਮਕੋਟ, 18 ਜੁਲਾਈ ਨੂੰ ਕਮਿਊਨਿਟੀ ਹੈਲਥ ਸੈਂਟਰ ਡਰੋਲੀ ਭਾਈ, 20 ਜੁਲਾਈ ਨੂੰ ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ, 25 ਜੁਲਾਈ ਨੂੰ ਸਿਵਲ ਹਸਪਤਾਲ ਮੋਗਾ ਅਤੇ 27 ਜੁਲਾਈ ਨੂੰ ਕਮਿਊਨਿਟੀ ਹੈਲਥ ਸੈਂਟਰ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਜਾਣਗੇ। ਇੰਨਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਇੰਨਾਂ ਕੈਂਪਾਂ ‘ਚ ਸਿਵਲ ਹਸਪਤਾਲ ਮੋਗਾ ਤੋਂ ਡਾਕਟਰਾਂ ਦੀ ਟੀਮ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਇੰਨਾਂ ਕੈਂਪਾਂ ‘ਚ ਅੰਗਹੀਣ ਵਿਅਕਤੀਆਂ ਦੇ ਅਪੰਗਤਾ ਸਰਟੀਫ਼ੀਕੇਟ ਬਨਾਉਣ ਅਤੇ ਮੈਡੀਕਲ ਬੀਮਾ ਸਕੀਮ ਆਦਿ ਸਹੂਲਤਾਂ ਸਬੰਧੀ ਮੌਕੇ ‘ਤੇ ਫ਼ਾਰਮ ਭਰੇ ਜਾਣਗੇ। ਉਨਾਂ ਅੰਗਹੀਣ ਵਿਅਕਤੀਆਂ ਨੂੰ ਇੰਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ।