ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕਾਂ ਲਈ ਲਗਾਈ ਗਈ ਵਰਕਸ਼ਾਪ
ਮੋਗਾ, 7ਜੁਲਾਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕਾਂ ਲਈ ‘ਸਖਸ਼ੀਅਤ ਦਾ ਵਿਕਾਸ’ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਚੀਫ਼ ਕੋਆਰਡੀਨੇਟਰ ਮਿ: ਪੂਜਾ ਘਈ ਵੱਲੋਂ ਇਹ ਵਰਕਸ਼ਾਪ ਲਗਾਈ ਗਈ। ਬਦਲਦੇ ਸਮੇਂ ਦੇ ਨਾਲ ਚੱਲਣ ਲਈ ਅਤੇ ਤਨਾਅ ਮੁਕਤ ਰਹਿਣ ਲਈ ਕਈ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕ ਆਪਣੇ ਪੜਾਉਣ ਦੇ ਤਰੀਕਿਆਂ ਦੇ ਨਾਲ ਨਾਲ ਆਪਣੀ ਸਖਸ਼ੀਅਤ ਉਸਾਰੀ ਵਿੱਚ ਕਿਵੇਂ ਵਿਕਾਸ ਕਰ ਸਕਦਾ ਹੈ, ਇਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਾਰੇ ਅਧਿਆਪਕਾਂ ਨੇ ਇਸ ਵਰਕਸ਼ਾਪ ਨੂੰ ਬਹੁਤ ਹੀ ਲਾਹੇਵੰਦ ਦੱਸਿਆ। ਇਸ ਮੌਕੇ ‘ਤੇ ਸਕੂਲ ਦੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਵੀ ਹਾਜ਼ਰ ਸਨ। ਉਹਨਾਂ ਨੇ ਮਿ: ਪੂਜਾ ਦਾ ਧੰਨਵਾਦ ਕੀਤਾ ਅਤੇ ਸਮੇਂ ਸਮੇਂ ਤੇ ਅਜਿਹੀਆਂ ਵਰਕਸ਼ਾਪ ਲਗਾਉਂਦੇ ਰਹਿਣ ਲਈ ਕਿਹਾ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਮੈਂਟ ਅਤੇ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਨੇ ਵੀ ਮਿ: ਪੂਜਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।