ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ- ਸੇਖੋਂ, ਬਾਬਾ

ਸਮਾਲਸਰ, 7ਜੁਲਾਈ (ਜਸਵੰਤ ਗਿੱਲ): ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਦੋਂ-ਜਦੋਂ ਵੀ ਸੱਤਾ ਵਿੱਚ ਆਈ ਉਸ ਨੇ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਠੋਸ ਨੀਤੀਆਂ ਬਣਾਈਆਂ ਅਤੇ ਪੰਜਾਬ ਨੂੰ ਹਰ ਸੰਕਟ ‘ਚੋਂ ਬਾਹਰ ਕੱਢਣ ਲਈ ਸਿਰਤੋੜ ਯਤਨ ਕੀਤੇ। ਇਹਨਾਂ ਪ੍ਰਗਟਾਵਾ ਜੱਟ ਮਹਾਂ-ਸਭਾ ਪੰਜਾਬ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਬਾਬਾ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ  ੳਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੀ ਤਰੱਕੀ ਦੀ ਬਜਾਏ ਆਪ ਤੇ ਆਪਣੇ ਚਹੇਤਿਆਂ ਤੋਂ ਸੂਬੇ ਦੀ ਦੋਹਾਂ ਹੱਥਾਂ ਨਾਲ ਲੁੱਟ ਕਰਵਾਈ, ਜਿਸ ਕਰਕੇ ਅੱਜ ਪੂਰੇ ਭਾਰਤ ਨੂੰ ਅਨਾਜ ਪੱਖੋਂ ਨਿਰਭਰ ਬਣਾਉਣ ਵਾਲਾ ਕਿਸਾਨ ਖੁਦਕਸ਼ੀਆਂ ਕਰ ਰਿਹਾ ਹੈ। ਉਹਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਚੋਣਾਂ ਸਮੇਂ ਹਰ ਵਰਗ ਨਾਲ ਕੀਤੇ ਸਾਰੇ ਵਾਅਦੇ ਤਰਤੀਬ ਵਾਰ ਢੰਗ ਨਾਲ ਪੂਰੇ ਕਰਨ ਦੇ ਯਤਨ ਕਰ ਰਹੀ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸਬਰ ਤੋਂ ਕੰਮ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਦੇ ਵਿਗੜੇ ਪ੍ਰਬੰਧ ਨੂੰ ਠੀਕ ਕਰਨ ਅਤੇ ਪੰਜਾਬ ਦੀ ਆਰਥਿਕਤਾ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਣ।