ਬੇਰੁਜ਼ਗਾਰ ਕੰਪਿਊਟਰ ਯੂਨੀਅਨ ਵੱਲੋਂ ਕਾਂਗਰਸ ਸਰਕਾਰ ਨੂੰ ਖਾਲੀ ਅਸਾਮੀਆਂ ਭਰਨ ਦੀ ਅਪੀਲ
ਮੋਗਾ, 9ਜੁਲਾਈ (ਜਸ਼ਨ): ਕੱਲ ਬੇਰੁਜ਼ਗਾਰ ਕੰਪਿਊਟਰ ਯੂਨੀਅਨ ਮੋਗਾ ਵੱਲੋਂ ਕੀਤੀ ਮੀਟਿੰਗ ਦੌਰਾਨ ਮੈਂਬਰਾਂ ਨੇ ਪੰਜਾਬ ਸਰਕਾਰ ਨਾਲ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਕੰਪਿਊਟਰ ਅਧਿਆਪਿਕਾਂ ਦੀ ਕੋਈ ਭਰਤੀ ਨਹੀ ਕੀਤੀ, ਜਦ ਕਿ ਕਈ ਸਕੂਲਾਂ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਉਹਨਾਂ ਕਿਹਾ ਕਿ ਹਰ ਸਾਲ ਕੰਪਿਊਟਰ ਦੀ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਖਜਾਨਾ ਮੰਤਰੀ ਨੇ ਬਜਟ ਵਿੱਚ 1 ਕਰੋੜ ਕੰਪਿਊਟਰ ਪ੍ਰਾਇਮਰੀ ਸਕੂਲਾਂ ਵਿੱਚ ਲਗਾਏ ਜਾਣ ਦੀ ਗੱਲ ਆਖੀ ਸੀ ਪਰ ਉਹਨਾਂ ਇਹ ਨਹੀਂ ਦੱਸਿਆ ਕਿ ਉੱਥੇ ਕੰਪਿਊਟਰ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾਵੇਗੀ। ਇਸ ਮੌਕੇ ਕੰਪਿਊਟਰ ਯੂਨੀਅਨ ਦੇ ਪ੍ਰਧਾਨ ਅਮਨਪ੍ਰੀਤ ਸਿੰਘ (ਬੀ.ਸੀ.ਏ.ਕਿਸ਼ਨਪੁਰਾ) ਅਤੇ ਉਪ ਪ੍ਰਧਾਨ ਅਮਨਦੀਪ ਕੌਰ (ਐਮ.ਸੀ.ਏ. ਜਨੇਰ) ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦਾ ਯੋਗ ਟੈਸਟ ਲਏ ਜਾਣ ਅਤੇ ਸਕੂਲਾਂ ਵਿੱਚ ਪਈਆਂ ਖਾਲੀ ਅਸਾਮੀਆਂ ਨੂੰ ਪੂਰਾ ਕੀਤਾ ਜਾਵੇ।