ਜ਼ਿਲ੍ਹੇ ਦੇ ਮੈਰਿਟ ਵਿੱਚ ਆਉਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ-ਡੀ ਈ ਓ ਗੁਰਦਰਸ਼ਨ ਸਿੰਘ ਬਰਾੜ

ਨਿਹਾਲ ਸਿੰਘ ਵਾਲਾ, 9ਜੁਲਾਈ (ਜਸ਼ਨ): ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਮੈਟ੍ਰਿਕ ਪ੍ਰੀਖਿਆ ਮਾਰਚ 2017 'ਚੋਂ ਮੈਰਿਟ ਵਿਚ 21ਵਾਂ ਰੈਂਕ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਕਮਲਜੀਤ ਕੌਰ ਨੂੰ ਪੰਜਾਬ ਸਕੂਲ ਸਿੱÎਖਆ ਬੋਰਡ ਵੱਲੋਂ ਜਾਰੀ ਕੀਤਾ ਮੈਰਿਟ ਸਰਟੀਫਿਕੇਟ ਵਿਧਾਇਕ ਮਨਜੀਤ ਸਿੰਘ ਨੇ ਹੋਰਨਾਂ ਹਸਤੀਆਂ ਦੇ ਸਹਿਯੋਗ ਨਾਲ ਜਾਰੀ ਕੀਤਾ। ਇਸ ਮੌਕੇ ਪ੍ਰਿੰ: ਮਹਿੰਦਰ ਕੌਰ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਪ੍ਰਧਾਨ ਜਗਸੀਰ ਸ਼ਰਮਾ, ਗੁਰਪ੍ਰੀਤ ਸਿੰਘ, ਡਾ. ਬਲਵਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ ਅਤੇ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾ ਨੇ ਸਕੂਲ ਦੇ ਸ਼ਾਨਦਾਰ ਨਤੀਜਿਆਂ ਅਤੇ ਹੋਰਨਾਂ ਪ੍ਰਾਪਤੀਆਂ ਦਾ ਉਲੇਖ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਕਾਸ ਸਿੰਗਲਾ, ਕਰਮਜੀਤ ਸਿੰਘ, ਕੁਲਦੀਪ ਸਿੰਘ, ਹਰਬਿੰਦਰ ਸਿੰਘ, ਚਰਨਜੀਤ ਕੌਰ, ਜਸਵੀਰ ਕੌਰ, ਸੰਦੀਪ ਕੌਰ, ਗਗਨਦੀਪ ਕੌਰ, ਸੁਨਿਧੀ ਮਿੱਤਲ, ਸਿਮਰਜੀਤ ਕੌਰ ਆਦਿ ਹਾਜਰ ਸਨ। ਮੋਗਾ ਵਿਖੇ 'ਸਾਡਾ ਮੋਗਾ ਡੌਟ ਕੌਮ' ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਨੇ ਆਖਿਆ ਕਿ ਅਜਿਹੀਆਂ ਪ੍ਰਾਪਤੀਆਂ ਦਾ ਸਿਹਰਾ ਪ੍ਰਿੰਸੀਪਲ, ਸਟਾਫ ਅਤੇ ਮਿਹਨਤੀ ਬੱਚਿਆਂ ਦੇ ਸਿਰ ਬੱਝਦਾ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹੇ ਦੇ ਉਹਨਾਂ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਜਿਨਾਂ ਨੇ ਇਸ ਵਿਦਿਅਕ ਸੈਸ਼ਨ ਵਿੱਚ ਮੈਰਿਟ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ।