ਸ਼ਰਧਾਲੂਆਂ ਤੇ ਹਮਲੇ ਦੀ ਵਿਧਾਇਕ ਡਾ. ਹਰਜੋਤ ਨੇ ਕੀਤੀ ਨਿੰਦਾ
ਮੋਗਾ, 11 ਜੁਲਾਈ (ਜਸ਼ਨ)- ਅਮਰਨਾਥ ਦੀ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਤੇ ਅਨੰਤਨਾਗ ਵਿਖੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਦੀ ਨਿੰਦਾ ਕਰਦੇ ਹੋਏ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸਦੀ ਜਿੰਨੀ ਨਿੰਦਾ ਕੀਤੀ ਜਾਵੇ ਉਨ੍ਹੀ ਹੀ ਘੱਟ ਹੈ। ਡਾ. ਹਰਜੋਤ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਧਾਰਮਿਕ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦੀ ਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਕਿ ਅਮਰਨਾਥ ਜਾਂ ਕਿਸੇ ਹੋਰ ਧਾਰਮਿਕ ਯਾਤਰਾ ਤੇ ਸ਼ਰਧਾਲੂ ਬੇਖੋਫ ਜਾ ਸਕਣ। ਡਾ. ਹਰਜੋਤ ਨੇ ਆਪਣੇ ਦਫਤਰ ਵਿਖੇ ਇਸ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸ਼ਰਧਾਲੂਆਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਹੀ ਦੁੱਖਦਾਇਕ ਘਟਨਾ ਹੈ ਅਤੇ ਉਨ੍ਹਾਂ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤਿ ਜਰੂਰੀ ਹੈ ਅਤੇ ਅੱਤਵਾਦੀਆਂ ਨੂੰ ਇੱਟ ਦਾ ਜਵਾਬ ਪੱਥਰ ਨਾਲ ਦੇਣਾ ਚਾਹੀਦਾ ਹੈ।