‘ਕਰਵ ਪਲੱਸ’ ’ਚ ਸਟੱਡੀ ਵੀਜਾ ਸਬੰਧੀ ਕਰਵਾਇਆ ਸੈਮੀਨਾਰ

ਧਰਮਕੋਟ,11 ਜੁਲਾਈ (ਪੱਤਰ ਪਰੇਰਕ) - ਕੋਟ ਈਸੇ ਖਾਂ ਰੋਡ ’ਤੇ ਸਥਿੱਤ ਇਲਾਕੇ ਦੀ ਨਾਮਵਰ ਆਈਲੈਟਸ ਸੰਸਥਾ ‘ਕਰਵ ਪਲੱਸ ਸਟੱਡੀ ਪਲਾਜਾ’ ਵਿਚ ਵਿਦਿਆਰਥੀਆਂ ਨੂੰ ਸਟੱਡੀ ਵੀਜੇ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਵਿਸ਼ੇਸ਼ ਸੈਮੀਨਾਰ ਸੰਸਥਾ ਦੇ ਐਮ ਡੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿਚ ਸੰਸਥਾ ਅਤੇ ਆਸ-ਪਾਸ ਪਿੰਡਾਂ ਦੇ 70 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਐਮ ਡੀ ਅਮਨਦੀਪ ਸਿੰਘ ਅਤੇ ਡਾਇਰੈਕਟਰ ਵੀਰਪਾਲ ਸਿੰਘ ਨੇ ਆਸਟ੍ਰੇਲੀਆ, ਕੈਨੇਡਾ ਅਤੇ ਨਿੳੂਜੀਲੈਂਡ ਦੇ ਸਟੱਡੀ ਵੀਜੇ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵੱਲੋਂ ਵੀ ਵੀਜੇ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧੀ ਸਵਾਲ ਪੁੱਛੇ ਗਏ, ਜਿੰਨਾਂ ਦੇ ਹੱਲ ਸਬੰਧੀ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਵੀ ਦਿੱਤੀ ਗਈ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਐਮ ਡੀ ਅਮਨਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਪੜਾਈ ਕਰਨ ਲਈ ਸਹੀ ਜਾਣਕਾਰੀ ਦਾ ਹੋਣਾ ਬਹੁਤ ਜਰੂਰੀ ਹੈ, ਕਿਉਕਿ ਜੇਕਰ ਲੱਖਾਂ ਰੁਪਇਆ ਖਰਚ ਕਰਨ ਦੇ ਬਾਵਜੂਦ ਵੀ ਵਿਦੇਸ਼ ਵਿਚ ਜਾ ਕੇ ਸਹੀ ਪੜਾਈ ਜਾਂ ਵਿਦਿਆਰਥੀ ਦੇ ਅਨੁਕੂਲ ਕੋਰਸ ਜਾਂ ਸਹੀ ਕਾਲਜ ਨਹੀਂ ਮਿਲਦੇ ਤਾਂ ਆਉਣ ਵਾਲੇ ਸਮੇਂ ਵਿਚ ਉਹਨਾਂ ਲਈ ਵੱਡੀ ਪਰੇਸ਼ਾਨੀ ਖੜੀ ਹੋ ਸਕਦੀ ਹੈ, ਜਿਸ ਨਾਲ ਜਿੱਥੇ ਵਿਦਿਆਰਥੀਆਂ ਦੇ ਲੱਖਾਂ ਰੁਪਏ ਦਾ ਨੁਕਸਾਨ ਹੋਵੇਗਾ ਉਸ ਦਾ ਭਵਿੱਖ ਵੀ ਦਾਅ ਉਪਰ ਲੱਗ ਜਾਣ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ। ਇਸ ਮੌਕੇ ਮੈਡਮ ਜਸਪ੍ਰੀਤ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।