ਗੁਰੂ ਨਾਨਕ ਸਕੂਲ ਦੇ ਬੱਚਿਆਂ ਨੇ ਜਿੱਤੇ ਸੋਨ ਤਮਗੇ

ਬਿਲਾਸਪੁਰ,12 ਜੁਲਾਈ (ਜਸ਼ਨ) -ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀ. ਸੈਕੰਡਰੀ ਸਕੂਲ ਜਿੱਥੇ ਵਿੱਦਿਆ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ, ਉੱਥੇ ਖੇਡਾਂ ਦੇ ਖੇਤਰ ਵਿੱਚ ਵੀ ਵਿਸ਼ੇਸ਼ ਸਥਾਨ ਰੱਖਦਾ ਹੈ। ਪਿਛਲੇ ਦਿਨੀਂ ਤਾਈਕਵਾਂਡੋ ਐਸ਼ੋਸੀਏਸ਼ਨ ਪੰਜਾਬ ਵੱਲੋਂ ਪਿੰਡ ਰਣਸੀਂਹ ਖੁਰਦ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀ ਹਰਮਨਦੀਪ ਅਤੇ ਚਹਿਲਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗੇ ਹਾਸਲ ਕੀਤੇ। ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਡਾਇਰੈਕਟਰ ਮੈਡਮ ਸੁਖਪਾਲ ਕੌਰ ਅਤੇ ਪਿ੍ਰੰਸੀਪਲ ਹਰਪ੍ਰੀਤ ਸਿੰਘ ਵੱਲੋਂ ਬੱਚਿਆਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ‘ਸਾਡਾ ਮੋਗਾ ਡੌਟ ਕੌਮ ’ ਨਾਲ ਗੱਲਬਾਤ ਕਰਦਿਆਂ ਪਿ੍ਰ:ਹਰਪ੍ਰੀਤ ਸਿੰਘ ਨੇ ਆਖਿਆ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ  ਸਾਰਾ ਸਿਹਰਾ ਡੀ.ਪੀ. ਸੁਖਵੰਤ ਸਿੰਘ ਨੂੰ ਦਿੱਤਾ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।