ਸਬ ਇੰਸ: ਮੇਜਰ ਸਿੰਘ ਨੇ ਥਾਣਾ ਸਮਾਲਸਰ ਦਾ ਚਾਰਜ ਸੰਭਾਲਿਆ 

ਸਮਾਲਸਰ, 13 ਜੁਲਾਈ (ਜਸਵੰਤ ਗਿੱਲ)- ਥਾਣਾ ਸਮਾਲਸਰ ਵਿਖੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਬਤੌਰ ਐਸ.ਐਚ.ਓ ਚਾਰਜ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਮੇਜਰ ਸਿੰਘ ਨੇ ਕਿਹਾ ਕਿ ਉਹ ਇਲਾਕੇ ਵਿਚ ਮਾੜੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਣਗੇ ਅਤੇ ਲੋਕਾਂ ਨੂੰ ਸਹੀ ਇਨਸਾਫ ਦੇਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹਮੇਸ਼ਾ ਸਹੀ ਇਤਲਾਹ ਦੇਣ ਅਤੇ ਇਲਾਕੇ ਵਿਚ ਸ਼ਾਂਤੀ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ, ਕਿਉਂਕਿ ਲੋਕਾਂ ਦੇ ਸਾਥ ਤੋਂ ਬਿਨਾਂ ਕੋਈ ਪ੍ਰਾਪਤੀ ਸੰਭਵ ਨਹੀਂ। ਉਨ੍ਹਾਂ ਨਸ਼ੇ ਦੇ ਸਮੱਗਲਰਾਂ ਨੂੰ ਵੀ ਸਖਤ ਸ਼ਬਦਾ ਵਿੱਚ ਚੇਤਾਵਨੀ ਦਿੱਤੀ ਹੈ ਕਿ ਉਹ ਜਲਦ ਤੋਂ ਜਲਦ ਆਪਣੇ ਗਲਤ ਕੰਮ ਛੱਡਕੇ ਸਿੱਧੇ ਰਸਤੇ ਪੈ ਜਾਣ,ਜੇਕਰ ਕੋਈ ਵਿਅਕਤੀ ਨਸ਼ੇ ਸਮੇਤ ਕਾਬੂ ਕੀਤਾ ਗਿਆ ਤਾਂ ਉਸਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆਂ ਨਹੀਂ ਜਾਵੇਗਾ।