ਹੋਣਹਾਰ ਵਿਦਿਆਰਥੀ ਨਗਦ ਰਾਸ਼ੀ ਨਾਲ ਸਨਮਾਨਿਤ

ਸਮਾਲਸਰ,13 ਜੁਲਾਈ (ਜਸ਼ਨ)-ਨੇੜਲੇ ਪਿੰਡ ਸਿਬੀਆਂ ਦੇ ਸਰਕਾਰੀ ਹਾਈ ਸਕੂਲ ਦਸਵੀਂ ਕਲਾਸ ਦੇ ਆਏ ਨਤੀਜਿਆਂ ’ਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਵਿਦਿਆਰਥਣ ਪ੍ਰਵੀਨ ਕੌਰ ਪੁੱਤਰੀ ਗੁਰਚਰਨ ਸਿੰਘ ਨੂੰ 11000 ਰੁਪਏ ਅਤੇ ਖੋ-ਖੋ ਦੀ ਬੈਸਟ ਪਲੈਅਰ ਰਮਨਦੀਪ ਕੌਰ ਨੂੰ 2100 ਰੁਪਏ ਚੜਦੀ ਕਲਾ ਸੇਵਾ ਜੱਥਾ ਸਿਬੀਆਂ ਦੇ ਸੇਵਾਦਾਰ ਭਾਈ ਮੱਖਣ ਸਿੰਘ ਖਾਲਸਾ, ਗੁਰਵਿੰਦਰ ਸਿੰਘ ਖਾਲਸਾ ਅਤੇ ਡਾ. ਜਸਵੀਰ ਸਿੰਘ ਦੇ ਵਿਸ਼ੇਸ਼ ਯਤਨਾ ਸਦਕਾ ਸਰਦਾਰਾ ਸਿੰਘ ਧਾਲੀਵਾਲ ਕੈਨੇਡਾ ਵਾਲਿਆਂ ਦੇ ਲੜਕੇ ਮਨਦੀਪ ਸਿੰਘ ਧਾਲੀਵਾਲ ਵੱਲੋਂ ਭੇਜੀ ਗਈ ਨਗਦ ਰਾਸ਼ੀ ਉਹਨਾਂ ਦੇ ਜਵਾਈ ਗੁਰਚਰਨ ਸਿੰਘ ਦੌਲਾ ਵੱਲੋਂ ਜੱਥੇ ਅਤੇ ਸਮੂਹ ਸਕੂਲ ਸਟਾਫ ਦੀ ਹਾਜ਼ਰੀ ਵਿੱਚ ਸੌਂਪ ਕੇ ਇਹ ਹੋਣਹਾਰ ਵਿਦਿਆਰਥੀ ਸਨਮਾਨਿਤ ਕੀਤੇ ਗਏ। ਇਸ ਤੋਂ ਇਲਾਵਾ ਖੋ-ਖੋ ਦੀ ਸਮੁੱਚੀ ਟੀਮ ਨੂੰ ਵੀ 9000 ਰੁਪਏ ਦੀ ਨਗਦ ਰਾਸ਼ੀ ਦੇ ਕੇ ਵੀ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੋਲਦਿਆਂ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਕੁਲਬੀਰ ਕੌਰ ਨੇ ਧਾਲੀਵਾਲ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾਂ ਕਰਦਿਆਂ ਕਿਹਾ ਕਿ ਇਹੋ ਜਿਹੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਨਾਲ ਜਿੱਥੇ ਇਹਨਾਂ ਵਿਦਿਆਰਥੀਆਂ ਦਾ ਮਨੋਬਲ ਵਧੇਗਾ ਉੱਥੇ ਦੂਸਰੇ ਵਿਦਿਆਰਥੀਆਂ ਵਿੱਚ ਵੀ ਇਹੋ ਜਿਹੀਆਂ ਮੱਲਾਂ ਮਾਰਨ ਲਈ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਭਾਈ ਮੱਖਣ ਸਿੰਘ ਖਾਲਸਾ, ਗੁਰਵਿੰਦਰ ਸਿੰਘ ਖਾਲਸਾ ਅਤੇ ਡਾ. ਜਸਵੀਰ ਸਿੰਘ, ਅਰੁਣ ਦੀਪਸਰ, ਚੰਦ ਸਿੰਘ,  ਗੁਰਲਾਲ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਧਾਲੀਵਾਲ, ਘਣ ਸਿੰਘ ਖਾਲਸਾ, ਸਤਨਾਮ ਸਿੰਘ,  ਬਾਬਾ ਬਿੱਲੂ ਸਿੰਘ ਆਦਿ ਹਾਜ਼ਰ ਸਨ।